ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – 2 ਅਕਤੂਬਰ ਨੂੰ ਲੱਗਣ ਵਾਲੇ ਮੈਗਾ ਕੈਂਪਾਂ ਦੀਆਂ ਤਿਆਰੀਆਂ ਜਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਜ਼ੋਰਾਂ-
ਸ਼ੋਰਾਂ ਨਾਲ ਨਾਲ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਵੱਖ-ਵੱਖ ਵਿਭਾਗਾਂ ਦੇ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ ਲਾਭ ਪੰਹੁਚਾਉਣਾ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੂਸਰੇ ਦਿਨ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਇਨ੍ਹਾਂ ਕੈਂਪਾਂ ਵਿਚ ਕਿਸੇ ਵੀ ਪ੍ਰਾਰਥੀ/ਬਿਨੇਕਾਰ ਦੀ ਖੱਜ਼ਲ-ਖ਼ੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਕੈਂਪ ਸਬ-ਡਵੀਜ਼ਨ ਪੱਧਰ ਸਰਦੂਲਗੜ੍ਹ, ਬੁਢਲਾਡਾ ਅਤੇ ਜ਼ਿਲ੍ਹਾ ਮਾਨਸਾ ਵਿਖੇ ਜ਼ਿਲ੍ਹਾ ਪ੍ਰਬੰਧਕੀ ਕਪਲੈਕਸ ਵਿੱਚ ਲਗਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਜ਼ਿਲ੍ਹਾ ਹੈਡਕੁਆਰਟਰ ਦਾ ਮੈਗਾ ਕੈਂਪ ਜ਼ਿਲ੍ਹਾ ਪ੍ਰੀਸ਼ਦ ਵਿੱਚ ਲਗਾਇਆ ਜਾਣਾ ਸੀ ਪਰ ਹੁਣ ਇਸ ਦਾ ਸਥਾਨ ਬਦਲ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੀਤਾ ਗਿਆ ਹੈ।ਇਸ ਤੋਂ ਇਲਾਵਾ ਸਰਦੂਲਗੜ੍ਹ ਸਬ ਡਵੀਜ਼ਨ ਦਾ ਕੈਂਪ ਫੱਤਾ ਮਾਲੋਕਾ ਵਿਖੇ ਅਤੇ ਬੁਢਲਾਡਾ ਵਿਖੇ ਇਹ ਕੈਂਪ ਐਸ.ਡੀ.ਐਮ ਦਫ਼ਤਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਲਗਾਇਆ ਜਾਵੇਗਾ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਪੈਨਸ਼ਨ ਸਕੀਮਾਂ, ਸ਼ਗਨ ਸਕੀਮ ਅਤੇ ਹੋਰ ਇਸ ਤਰ੍ਹਾਂ ਦੀਆਂ ਜਿੰਨੀਆਂ ਵੀ ਸਕੀਮਾਂ ਹਨ, ਉਨ੍ਹਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣਾ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਲੱਗਣ ਵਾਲੇ ਇਸ ਕੈਂਪ ਦੌਰਾਨ ਯੋਗ ਲਾਭਪਾਤਰੀਆਂ ਨੂੰ ਮੌਕੇ `ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਬਕਾਇਆ ਸਰਟੀਫੀਕੇਟਾਂ ਦੀ ਵੰਡ ਵੀ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਗਾ ਕੈਂਪਾਂ ਤੋਂ ਇਲਾਵਾ 2 ਅਕਤੂਬਰ ਗਾਂਧੀ ਜਯੰਤੀ ਵਾਲੇ ਦਿਨ ਸਕੂਲੀ ਬੱਚਿਆਂ ਵੱਲੋਂ ਰੰਗ-ਬਿਰੰਗੇ ਰਿਬਨਾਂ ਨਾਲ ਸ਼ਾਂਤੀ ਮਾਰਚ ਵੀ ਕੱਢਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸ਼ਾਂਤੀ ਮਾਰਚ ਵਿੱਚ ਸਾਈਕਲ ਚਲਾਉਣ ਵਾਲੇ ਗਰੁੱਪ ਵੀ ਹਿੱਸਾ ਲੈ ਸਕਦੇ ਹਨ, ਪਰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ਼ਾਂਤੀ ਮਾਰਚ ਨੂੰ ਤਰਜੀਹ ਦਿੱਤੀ ਜਾਵੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media