Tuesday, November 3, 2026

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਦੇਵ ਸਿੰਘ ਮਾਖਾ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ

ਭੀਖੀ/ ਮਾਨਸਾ, 1 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ `ਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ Baldev S Makhaਟਕਸਾਲੀ ਆਗੂ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮਾਰਕੀਟ ਕਮੇਟੀ ਭੀਖੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਦੇਵ ਸਿੰਘ ਮਾਖਾ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।ਪਾਰਟੀ ਪ੍ਰਧਾਨ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਭੇਜਦਿਆਂ ਉਨ੍ਹਾਂ ਸਿਹਤਯਾਬ ਨਾ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਬੇਅਦਬੀ ਅਤੇ ਹੋਰ ਘਟਨਾਵਾਂ ਕਾਰਨ ਉਨ੍ਹਾਂ ਦੇ ਮਨ ਨੂੰ ਠੇਸ ਲੱਗੀ ਸੀ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply