ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਕਰਮਜੀਤ ਸਿੰਘ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕ
-ਚੇਅਰਮੈਨ ਅਤੇ ਸੁਮਿਤ ਮੱਕੜ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਸਦਕਾ ਜ਼ਿਲ੍ਹਾ ਕਚਿਹਰੀਆਂ ਵਖੇ ਮਾਸਿਕ ਲੋਕ ਅਦਾਲਤ ਲਗਾਈ ਗਈ।ਇਸ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿੱਚ ਕੁੱਲ 5 ਬੈਂਚ ਬਣਾਏ ਗਏ ਸਨ।ਇਸ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੁੱਲ 351 ਕੇਸ ਲਗਾਏ ਗਏ ਜਿਹਨਾਂ ਵਿਚੋਂ 138 ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਲੋਕ ਅਦਾਲਤ ਵਿੱਚ ਕੁੱਲ 33175811/- ਰੁਪਏ ਦੀ ਰਕਮ ਐਵਾਰਡ ਕੀਤੀ ਗਈ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media