Saturday, August 29, 2026

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਰਤ ਦੇ ਚੋਣ ਕਮਿਸ਼ਨਰ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਆਪਣੇ ਪਰਿਵਾਰ ਅਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ PPN0110201809ਡਾ. ਐਸ.ਰਾਜੂ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਦੇ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ।ਉਨਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।ਸੁਨੀਲ ਅਰੋੜਾ ਨੂੰ ਜਸਵਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸਨਮਾਨਤ ਵੀ ਕੀਤਾ ਗਿਆ।ਉਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਮੇਰੇ ਮਨ ਨੂੰ ਸ਼ਾਂਤੀ ਮਿਲੀ ਹੈ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply