Saturday, June 14, 2025
Breaking News

ਪੰਜਾਬ ਸਰਕਾਰ ਸਿਖਿਆ `ਤੇ ਖਰਚ ਕਰੇਗੀ 1000 ਕਰੋੜ ਦੀ ਰਾਸ਼ੀ – ਸਿਖਿਆ ਮੰਤਰੀ

ਕਿਹਾ ਨਕਲ ’ਤੇ ਕੱਸੀ ਜਾਵੇਗੀ 100 ਫੀਸਦ ਨਕੇਲ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਜਿਲੇ ਦੇ ਸਮੂਹ ਪਿ੍ਰੰਸੀਪਲਾਂ, ਹੈਡ ਟੀਚਰਾਂ PPN0110201810ਅਤੇ ਮੁੱਖ ਅਧਿਆਪਕਾਂ ਦੀ ਇਕ ਵਿਸ਼ੇਸ਼ ਮੀਟਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਕੀਤੀ ਗਈ।ਸਿਖਿਆ ਮੰਤਰੀ ਨੇ ਸਮੂਹ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਾਨੂੰ ਮੌਜੂਦਾ ਸਿਖਿਆ ਪ੍ਰਣਾਲੀ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਲੋੜ ਹੈ ਤਾਂ ਜੋ ਵਿਦਿਆਰਥੀ ਚੰਗੀ ਸਿਖਿਆ ਗ੍ਰਹਿਣ ਕਰਕੇ ਆਪਣੇ ਸਕੂਲ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ।
ਸਿਖਿਆ ਮੰਤਰੀ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਸਿਖਿਆ ’ਤੇ 1000 ਕਰੋੜ ਰੁਪਏ ਖਰਚ ਕਰ ਰਹੀ ਹੈ ਜਿਸ ਨਾਲ ਸਾਰੇ ਸਕੂਲਾਂ ਦੀਆਂ ਇਮਾਰਤਾਂ, ਫਰਨੀਚਰ ਦਾ ਕਾਇਆ ਕਲਪ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਿਖਿਆ ਦਾ ਮਿਆਰ ਉਚਾ ਚੁੱਕਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਇਸ ਲਈ ਅਧਿਆਕਾਂ ਨੂੰ ਵੀ ਆਪਣੀ ਡਿਊਟੀ ਜਿੰਮੇਵਾਰੀ ਦੀ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ।ਸੋਨੀ ਨੇ ਦੱਸਿਆ ਕਿ ਪਿੱਛਲੇ ਸਾਲ ਤੇ ਨਤੀਜੇ ਬਹੁਤ ਮਾੜੇ ਆਏ ਸਨ। ਉਨ੍ਹਾਂ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਸਾਰੇ ਸਕੂਲਾਂ ਖਾਸਕਰ ਬਾਰਡਰ ਏਰੀਆ ਵਿੱਚ ਅਧਿਆਪਕਾਂ ਦੀ ਖਾਲੀ ਅਸਾਮੀਆਂ ਪੁਰ ਕਰ ਦਿੱਤੀਆਂ ਹਨ।ਉਨ੍ਹਾਂ ਨੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਬੱਚਿਆਂ ਨੂੰ ਪੜਾਉਣ ਤਾਂ ਜੋ ਇਸ ਵਧੀਆ ਨਤੀਜੇ ਸਾਹਮਣੇ ਆ ਸਕਣ। ਸਿਖਿਆ ਮੰਤਰੀ ਨੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਜਿਹੜਾ ਵੀ ਅਧਿਆਕ ਪੜਾਉਣ ਵੇਲੇ ਅਣਗਹਿਲੀ ਕਰਦਾ ਹੈ ਤਾਂ ਉਸ ਦੀ ਰਿਪੋਰਟ ਉਚ ਅਧਿਕਾਰੀਆਂ ਨੂੰ ਭੇਜੀ ਜਾਵੇ ਤਾਂ ਜੋ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।ਉਨਾਂ ਕਿਹਾ ਕਿ ਪੰਜਾਬ ਨੂੰ 4 ਜੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਇਨ੍ਹਾਂ ਜੋਨਾਂ ਵਿੱਚ ਪੈਂਦੇ ਸਕੂਲਾਂ ਵਿੱਚ ਲਗਾਤਾਰ ਚੈਕਿੰਗ ਕੀਤੀ ਜਾਵੇਗੀ।ਸਰਕਾਰ ਵੱਲੋਂ ਅਧਿਆਪਕ ਵਰਗ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਰ ਹਾਲ ਵਿੱਚ ਸਰਕਾਰ ਪੂਰਾ ਕਰੇਗੀ।
ਸੋਨੀ ਨੇ ਪ੍ਰਿੰਸੀਪਲਾਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਪੇਪਰਾਂ ਸਮੇਂ ਨਕਲ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਕਲ ਤੇ ਪੂਰੀ ਨਕੇਲ ਕੱਸੀ ਜਾਵੇਗੀ। ਸਿਖਿਆ ਮੰਤਰੀ ਨੇ ਕਿਹਾ ਕਿ ਮੇਰੀ ਪੂਰੀ ਕੋਸ਼ਿਸ਼ ਹੈ ਕਿ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਹੀ ਤਾਇਨਾਤ ਕੀਤਾ ਜਾਵੇ ਤਾਂ ਜੋ ਵਧੀਆ ਢੰਗ ਨਾਲ ਬੱਚਿਆਂ ਨੂੰ ਪੜਾ ਸਕਣ।ਸੋਨੀ ਨੇ ਦੱਸਿਆ ਕਿ ਜਿੰਨਾਂ ਸਕੂਲਾਂ ਦਾ ਨਤੀਜਾ ਵਧੀਆ ਆਵੇਗਾ ਸਰਕਾਰ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ 26 ਜਨਵਰੀ ਅਤੇ 15 ਅਗਸਤ ਨੂੰ ਸਨਮਾਨਿਤ ਕਰੇਗੀ।ਸਿਖਿਆ ਮੰਤਰੀ ਨੇ ਇਹ ਵੀ ਦਸਿਆ ਕਿ ਪੜੋ ਪੰਜਾਬ ਦੇ ਨਾਲ ਨਾਲ ਖੇਡੋ ਪੰਜਾਬ ਵੀ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਹਰੇਕ ਸਕੂਲ ਵਿੱਚ ਪੀਰੀਅਡ ਖੇਡਾਂ ਦਾ ਹੋਵੇਗਾ।
ਇਕ ਰੋਜਾ ਵਰਕਸ਼ਾਪ ਵਿੱਚ ਸਿਖਿਆ ਮੰਤਰੀ ਨੇ ਨੈਸ਼ਨਲ ਸਟੇਟ ਅਤੇ ਵਿਸ਼ੇਸ਼ ਰਾਜ ਪੁਰਸਕਾਰ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਤ ਵੀ ਕੀਤਾ ਗਿਆ।ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ ਅਤੇ ਸਿਖਿਆ ਮੰਤਰੀ ਵੱਲੋਂ ਸ਼ਮਾ ਰੋਸ਼ਨ ਵੀ ਕੀਤੀ ਗਈ।
ਇਸ ਮੌਕੇ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਰਾਜੇਸ਼ ਸ਼ਰਮਾ ਡਿਪਟੀ ਸਿਖਿਆ ਅਫਸਰ, ਸ੍ਰੀਮਤੀ ਸੰਦੀਪ ਕੌਰ ਜਿਲ੍ਹਾ ਸੁਪਰਵਾਈਜਰ, ਸ੍ਰੀਮਤੀ ਮਨਦੀਪ ਕੌਰ ਪ੍ਰਿੰਸੀਪਲ ਮਾਲ ਰੋਡ ਸਕੂਲ, ਕੁਲਵੰਤ ਰਾਏ ਸ਼ਰਮਾ ਜਨਰਲ ਸਕੱਤਰ ਰਾਸਾ ਤੋਂ ਇਲਾਵਾ ਜਿਲੇ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਹੈਡ ਮਾਸਟਰ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply