ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਸੁਪਰਵਾਈਜਰ ਵੱਜੋਂ ਸੇਵਾ ਨਿਭਾਅ ਰਹੇ ਜਸਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ
’ਤੇ ਅੱਜ ਨਿੱਘੀ ਵਿਦਾਇਗੀ ਦਿੱੱਤੀ ਗਈ।ਇਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕਰਮਬੀਰ ਸਿੰਘ ਤੇ ਸੁਲੱਖਣ ਸਿੰਘ ਭੰਗਾਲੀ ਅਤੇ ਸਮੇਤ ਹੋਰਨਾਂ ਅਧਿਕਾਰੀਆਂ ਨੇ ਜਸਵਿੰਦਰ ਸਿੰਘ ਸੁਪਰਵਾਈਜਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਕਰਮਬੀਰ ਸਿੰਘ ਕਿਆਮਪੁਰ ਤੇ ਸਕੱਤਰ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਮਨਜੀਤ ਸਿੰਘ, ਗੁਰਮੀਤ ਸਿੰਘ ਮੁਕਤਸਰ, ਅਮਰ ਸਿੰਘ, ਜਸਵਿੰਦਰ ਸਿੰਘ ਦੀਪ ਸਮੇਤ ਹੋਰ ਮੌਜੂਦ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media