ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ’ਚ ਅੱਜ ਭਾਰਤੀ ਸਟੇਟ ਬੈਂਕ
ਵੱਲੋਂ ਇੱਕ ਸਫਾਈ ਵਾਲੀ ਮਸ਼ੀਨ ਭੇਟ ਕੀਤੀ ਗਈ। ਇਸ ਤੋਂ ਪਹਿਲਾਂ ਬੈਂਕ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਰੂ ਰਾਮਦਾਸ ਜੀ ਲੰਗਰ ਦੇ ਦਫਤਰ ਵਿਖੇ ਇਹ ਮਸ਼ੀਨ ਭੇਟ ਕਰਨ ਸਮੇਂ ਬੈਂਕ ਦੇ ਜਨਰਲ ਮੈਨੇਜਰ ਰਾਜੀਵ ਅਰੋੜਾ ਤੇ ਹੋਰ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਮਨਜੀਤ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ।ਰਾਜੀਵ ਅਰੋੜਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਨੀਆ ਦਾ ਉਹ ਪਾਵਨ ਅਧਿਆਤਮਿਕ ਅਸਥਾਨ ਹੈ ਜਿਥੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਰੋਜ਼ਾਨਾਂ ਲੰਗਰ ਛਕਦੀਆਂ ਹਨ।ਉਨ੍ਹਾਂ ਕਿਹਾ ਕਿ ਇਥੇ ਦੀ ਮਹਾਨਤਾ ਵੱਡੀ ਹੈ ਅਤੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਮਾਨਸਿਕ ਸਕੂਨ ਤੇ ਸ਼ਾਂਤੀ ਪ੍ਰਾਪਤ ਹੁੰਦੀ ਹੈ। ਇਸ ਮੌਕੇ ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਹਰਪ੍ਰੀਤ ਸਿੰਘ, ਬੈਂਕ ਅਧਿਕਾਰੀ ਸਿੰਥੀਆ ਨੈਰੋਹਾ, ਤ੍ਰਿਵੇਦੀ, ਸੰਜੇ ਮਲਹੋਤਰਾ ਤੋਂ ਇਲਾਵਾ ਭੀਮ ਸੇਨ ਅਰੋੜਾ, ਸ੍ਰੀਮਤੀ ਇੰਦਰਾ ਅਰੋੜਾ ਤੇ ਹੋਰ ਮੌਜੂਦ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media