Sunday, June 28, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਵੱਛ ਕੈਂਪਸ ਰੈਂਕਿੰਗ ਵਿੱਚ ਦੂਜਾ ਸਥਾਨ

PPN0210201808ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਵੱਛ ਕੈਂਪਸ ਰੈਂਕਿੰਗ 2018 ਵਿਚ ਸਮੁੱਚੇ ਭਾਰਤ ਦੀਆਂ ਸਰਕਾਰੀ ਯੂਨੀਵਰਸਿਟੀਆਂ ਵਿਚੋਂ ਦੂਜਾ ਸਵੱਛ ਅਤੇ ਸਾਫ ਕੈਂਪਸ ਦਾ ਦਰਜਾ ਪ੍ਰਾਪਤ ਹੋਇਆ ਹੈ। ਇਹ ਰੈਂਕਿੰਗ ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ `ਸਵੱਛ ਕੈਂਪਸ ਰੈਂਕਿੰਗ 2018 ਆਫ ਹਾਇਰ ਐਜੂਕੇਸ਼ਨਲ ਇੰਸਟੀਚਿਊਸ਼ਨਜ਼` ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਾਪਤ ਹੋਇਆ ਹੈ।
      ਮਨੁੱਖੀ ਸਰੋਤ ਅਤੇ ਵਿਕਾਸ ਮੰਤਰੀ, ਸ਼੍ਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਦਿੱਲੀ ਦੇ ਅਸ਼ੋਕਾ ਹੋਟਲ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿਚ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਇਸ ਸੰਦਰਭ ਵਿਚ ਸਨਮਾਨਿਤ ਕਰਕੇ ਪ੍ਰ੍ਰਮਾਣ ਪੱਤਰ ਪ੍ਰਦਾਨ ਕੀਤਾ।  
      ਇਹ ਰੈਂਕਿੰਗ ਪ੍ਰਦਾਨ ਕਰਨ ਵੇਲੇ ਪਖਾਨਿਆਂ ਦੀ ਸਵੱਛਤਾ ਅਤੇ ਮੁਰੰਮਤ; ਸਫਾਈ ਦੇ ਤਰੀਕੇ; ਹੋਸਟਲਾਂ ਦੀਆਂ ਰਸੋਈਆਂ ਅਤੇ ਬਰਤਨਾਂ ਆਦਿ ਦੀ ਸਫਾਈ, ਪਾਣੀ ਦੀ ਸ਼ੁੱਧਤਾ, ਰਖਾਉ ਅਤੇ ਪੀਣ ਦੇ ਪ੍ਰਬੰਧ, ਕੈਂਪਸ ਦੀ ਹਰਿਆਵਲ, ਬਰਸਾਤੀ ਪਾਣੀ ਦੀ ਵਰਤੋਂ, ਸੋਲਰ ਸਿਸਟਮ ਅਤੇ ਅਦਾਰੇ ਵੱਲੋਂ ਕੋਈ ਨੇੜਲਾ ਪਿੰਡ ਸਫਾਈ ਲਈ ਗੋਦ ਲੈਣ ਜਿਹੇ ਨੁਕਤੇ ਸ਼ਾਮਿਲ ਸਨ।ਅਦਾਰੇ ਨੂੰ ਰੈਂਕ ਦੇਣ ਤੋਂ ਪਹਿਲਾਂ ਮੰਤਰਾਲੇ ਵੱਲੋਂ ਗਠਿਤ ਵਿਸ਼ੇਸ਼ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ।
      ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ `ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਯੂਨੀਵਰਸਿਟੀ ਨੂੰ ਇਕ ਆਦਰਸ਼ ਯੂਨੀਵਰਸਿਟੀ ਬਣਾਉਣ ਵਿਚ ਸਾਰਿਆਂ ਦਾ ਸਹਿਯੋਗ ਪ੍ਰਾਪਤ ਹੋਵੇਗਾ।ਉਨ੍ਹਾਂ ਇਸ ਮੌਕੇ ਸੈਨਟਰੀ, ਲੈਂਡਸਕੇਪ ਅਤੇ ਸਾਫ ਸਫਾਈ ਨਾਲ ਸਬੰਧਤ ਸਾਰੇ ਅਮਲੇ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਕੈਂਪਸ ਵਿਚ ਪੜ੍ਹਾਈ ਦੇ ਨਾਲ ਨਾਲ ਸਾਫ ਸੁਥਰਾ ਅਤੇ ਸੁਰੱਖਿਅਤ ਮਾਹੌਲ ਬਣਾਉਣ ਲਈ ਉਨਾਂ ਵਲੋਂ ਜ਼ੋਰ ਦਿੱਤਾ ਜਾ ਰਿਹਾ ਹੈ। ਯੂਨੀਵਰਸਿਟੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵੀ ਦੋਵਾਂ ਗੇਟਾਂ `ਤੇ ਵੱਡੀਆਂ ਪਾਰਕਿੰਗ ਬਣਾ ਕੇ ਸਾਈਕਲ ਚਲਾਉਣ ਦੀ ਪਿਰਤ ਪਾਈ ਗਈ ਹੈ।ਤਿੰਨ ਸੌ ਸਾਈਕਲ ਯੂਨੀਵਰਸਿਟੀ ਦੀਆਂ ਵੱਖ ਵੱਖ ਸਥਾਨਾਂ `ਤੇ ਉਪਲਬਧ ਕਰਵਾਏ ਗਏ ਹਨ। ਉਨਾਂ ਕਿਹਾ ਇਹ ਵੀ ਕਿਹਾ ਕਿ ਯੂਨੀਵਰਸਿਟੀ ਵਿਚ ਕੁਦਰਤੀ ਮਾਹੌਲ ਬਣਾਉਣ ਲਈ ਵੱਧ ਵੱਧ ਵੱਖ ਵੱਖ ਤਰ੍ਹਾਂ ਦੇ ਰੁਖ ਅਤੇ ਫੁੱਲਾਂ ਦੇ ਬੂਟੇ ਲਗਾ ਕੇ ਯੂਨੀਵਰਸਿਟੀ ਨੂੰ ਖੂਬਸੂਰਤ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾ ਰਹੀ। ਉਨ੍ਹਾਂ ਇਸ ਸਮੇਂ ਯੂਨੀਵਰਸਿਟੀ ਵਿਚ ਲਗਾਏ ਜਾ ਰਹੇ ਚਿਨਾਰ ਅਤੇ ਹੋਰ ਰੁੱਖਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।
      ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਕੁਦਰਤ ਦੇ ਨੇੜੇ ਲੈ ਕੇ ਜਾਣ ਲਈ ਯੂਨੀਵਰਸਿਟੀ ਵੱਲੋਂ ਸੂਬਾਈ ਪੱਧਰ ਦੀਆਂ ਫੂੱਲਾਂ ਅਤੇ ਪੌਦਿਆਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਫੁੱਲਾਂ ਅਤੇ ਪੌਦਿਆਂ ਨੂੰ ਪਿਆਰ ਕਰਨ।ਉਨ੍ਹਾਂ ਇਹ ਵੀ ਕਿਹਾ ਕਿ ਮਾਤਾ ਕੌਲਾਂ ਬੌਟਨੀਕਲ ਪਾਰਕ ਵਿਚ ਵੀ ਬੁਨਿਆਦੀ ਢਾਂਚੇ ਨੂੰ ਨਵਿਆਉਣ ਅਤੇ ਹੋਰ ਫੁਲ ਬੂਟੇ ਲਗਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀਆਂ ਵੱਖ ਵੱਖ ਖਾਲ੍ਹੀ ਥਾਵਾਂ `ਤੇ ਭਿੰਨ ਭਿੰਨ ਕਿਸਮ ਦੇ ਫੁੱਲਾਂ ਦੀਆਂ ਪਾਰਕਾਂ ਬਣਾਈਆਂ ਗਈਆਂ ਹਨ ਤਾਂ ਜੋ ਯੂਨੀਵਰਸਿਟੀ ਦੀ ਖੂਬਸੂਰਤੀ ਨੂੰ ਹੋਰ ਵਧਾਇਆ ਜਾ ਸਕੇ।  

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply