Wednesday, March 11, 2026

ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਦੌਰਾਨ ਹੋਈਆਂ ਵਿਚਾਰਾਂ

ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੋਵੇਗਾ ਤਿੱਖਾ – ਧਰਮਿੰਦਰ ਖੱਟਰਾਂ

ਸਮਰਾਲਾ, 2 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬ ਨੰਬਰਦਾਰ ਯੂਨੀਅਨ (ਰਜਿ: 643) ਸਮਰਾਲਾ  ਇਕਾਈ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ  ਅਤੇ ਤਹਿਸੀਲ ਪ੍ਰਧਾਨ ਧਰਮਿੰਦਰ ਸਿੰਘ ਖੱਟਰਾਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਅਤੇ ਅਹੁੱਦੇਦਾਰ ਹਾਜ਼ਰ ਹੋਏ।ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਹੋਈਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਖੱਟਰਾਂ ਨੂੰ ਬਲਾਕ ਸੰਮਤੀ ਮੈਂਬਰ ਬਣਨ ਤੇ ਵਧਾਈ ਦਿੱਤੀ ਅਤੇ ਸਾਰੇ ਨੰਬਰਦਾਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਉਪਰੰਤ ਮਤਾ ਕੀਤਾ ਗਿਆ ਅਤੇ ਨੰਬਰਦਾਰ ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਨੰਬਰਦਾਰਾਂ ਦੀਆਂ ਅਤੀ ਜਰੂਰੀ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ ਨਹੀਂ ਤਾਂ ਨੰਬਰਦਾਰ ਯੂਨੀਅਨ ਤਿੱਖਾ ਸੰਘਰਸ਼ ਸ਼ੁਰੂ ਕਰ ਦੇਵੇਗੀ, ਜਿਸ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨੰਬਰਦਾਰ ਜਰਨਲ ਸਕੱਤਰ ਹਰਮਿੰਦਰ ਸਿੰਘ ਪੂਰਬਾ, ਅਜਮੇਰ ਸਿੰਘ ਪੂਰਬਾ, ਧਰਮ ਸਿੰਘ ਪੂਰਬਾ, ਗੁਰਦੀਪ ਸਿੰਘ ਰਾਜੇਵਾਲ ਖ਼ਜਾਨਚੀ, ਰਣਜੀਤ ਸਿੰਘ ਸਕੱਤਰ, ਮਲਕੀਤ ਸਿੰਘ ਸ਼ਮਸ਼ਪੁਰ ਸੀਨੀਅਰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਸਮਰਾਲਾ, ਸਰਬਣ ਸਿੰਘ ਸ਼ਾਮਗੜ, ਮੇਵਾ ਸਿੰਘ ਬਗਲੀ ਕਲਾਂ ਮੀਤ ਪ੍ਰਧਾਨ, ਪ੍ਰੀਤਮ ਸਿੰਘ ਟੱਪਰੀਆਂ ਡੈਲੀਗੇਟ ਪੰਜਾਬ, ਮਨਜੀਤ ਸਿੰਘ ਰਾਜੇਵਾਲ, ਬਲਵਿੰਦਰ ਕੌਰ ਬੌਂਦਲੀ, ਸੁਖਵਿੰਦਰ ਸਿੰਘ ਉਟਾਲਾਂ ਆਦਿ ਨੰਬਰਦਾਰ ਹਾਜ਼ਰ ਸਨ, ਜਿਨਾਂ ਨੇ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਦਿੱਤੀ। ਅਖੀਰ ਵਿੱਚ ਧਰਮਿੰਦਰ ਸਿੰਘ ਖੱਟਰਾਂ ਨੇ ਸਾਰੇ ਨੰਬਰਦਾਰਾਂ ਦਾ ਧੰਨਵਾਦ ਕੀਤਾ।
 

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply