ਬਠਿੰਡਾ, 3 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬੀ.ਐਡ ਅਤੇ ਬੀ.ਏ ਬੀ.ਐਡ (ਇੰਟੀਗ੍ਰੇਟਡ ਕੋਰਸ) ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਾਰੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ।ਬੀ.ਐਡ ਤੀਜਾ ਸਮੈਸਟਰ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ, ਸੰਦੀਪ ਕੌਰ, ਪਰਮਜੀਤ ਕੌਰ ਅਤੇ ਬੇਅੰਤ ਕੌਰ ਨੇ ਖੂਬਸੂਰਤ ਡਾਂਸ ਪੇਸ਼ ਕੀਤਾ ਬੀ.ਐਡ ਪਹਿਲਾ ਸਮੈਸਟਰ ਦੇ ਵਿਦਿਆਰਥੀ ਹਰਦੀਪ ਸਿੰਘ ਨੇ ਗੀਤ ਪੇਸ਼ ਕਰਕੇ ਚੰਗਾ ਰੰਗ ਬੰਨ੍ਹਿਆ।ਬੀ.ਐਡ ਦੇ ਵਿਦਿਆਰਥੀਆਂ ਨੇ ਮੰਨੋਰੰਜਕ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਭਾਗ ਲਿਆ।ਬੀ.ਐਡ ਅਤੇ ਬੀ.ਏ ਬੀ.ਐਡ ਇੰਟੀਗ੍ਰੇਟਡ ਕੋਰਸ ਦੇ ਵਿਦਿਆਰਥੀਆਂ ਨੇ ਮਲਵਈ ਗਿੱਧਾ ਅਤੇ ਸਕਿੱਟ ਵੀ ਪੇਸ਼ ਕੀਤੀ। ਹਰਦੀਪ ਸਿੰਘ, ਗੁਰਲੀਨ ਕੌਰ ਅਤੇ ਤਰਨਜੀਤ ਕੌਰ ਨੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਸਾਰਿਆਂ ਨੂੰ ਨੱਚਣ ਲਾ ਦਿੱਤਾ।ਮਿਸਟਰ ਫਰੈਸ਼ਰ ਅਤੇ ਮਿਸ ਫਰੈਸ਼ਰ ਚੁਨਣ ਲਈ ਵਿਦਿਆਰਥੀਆਂ ਦਾ ਮਾਡਲਿੰਗ, ਟੇਲੇਂਟ ਅਤੇ ਸੁਆਲ ਜਵਾਬ ਦਾ ਗੇੜ ਕਰਵਾਇਆ ਗਿਆ।ਮੁਕਾਬਲੇ ਦੀ ਜੱਜਮੈਂਟ ਗੁਰਪ੍ਰੀਤ ਸਿੰਘ, ਹਰਪ੍ਰੀਤ ਕੌਰ ਅਤੇ ਰਮਨਦੀਪ ਕੌਰ ਨੇ ਕੀਤੀ। ਬੀ.ਐਡ. ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ’ਚੋਂ ਅਮਨਦੀਪ ਸਿੰਘ ਨੂੰ ਮਿਸਟਰ ਫਰੈਸ਼ਰ ਅਤੇ ਕਿਰਨਦੀਪ ਕੌਰ ਨੂੰ ਮਿਸ ਫਰੈਸ਼ਰ ਚੁਣਿਆ ਗਿਆ।ਇਸੇ ਤਰ੍ਹਾਂ ਬੀ.ਏ. ਬੀ.ਐਡ. (ਇੰਟੀਗ੍ਰੇੇਟਡ ਕੋਰਸ) ਦੇ ਵਿਦਿਆਰਥੀਆਂ ਵਿੱਚੋਂ ਹਰਸ਼ਦੀਪ ਸਿੰਘ ਨੇ ਮਿਸਟਰ ਫਰੈਸ਼ਰ ਅਤੇ ਸੁਖਪ੍ਰੀਤ ਕੌਰ ਨੇ ਮਿਸ ਫਰੈਸ਼ਰ ਦਾ ਖਿਤਾਬ ਹਾਸਲ ਕੀਤਾ।ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ ਵਾਇਸ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਬੀ.ਐਡ. ਪਹਿਲਾ ਸਾਲ (ਸੈਸ਼ਨ 2018-20) ਦੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਇਸ ਪ੍ਰ੍ਰਗਰਾਮ ਵਿੱਚ ਹਿੱਸਾ ਲੈਣ ਵਾਲੇ ਅਤੇ ਇਸ ਪ੍ਰੋਗਰਾਮ ਦਾ ਪ੍ਰਬੰਧ ਕਰਨ ਵਾਲੇ ਵਿਦਿਆਰਥੀਆਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਸਹਿ-ਵਿੱਦਿਅਕ ਗਤੀਵਿਧੀਆਂ ਦਾ ਆਯੋਜਨ ਕਰਨ ਲਈ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਇਸ ਕਾਲਜ ਦੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਸਾਰਿਆਂ ਨੂੰ `ਜੀ ਆਇਆਂ` ਕਿਹਾ।ਸੰਚਾਲਕ ਦੀ ਭੂਮਿਕਾ ਜਸਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਰਮਨਦੀਪ ਕੌਰ ਨੇ ਬਾਖੂਬੀ ਨਿਭਾਈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …