Wednesday, October 22, 2025
Breaking News

ਦੰਦਾਂ ਦੀ ਸੰਭਾਲ ਦਾ ਮੁਫ਼ਤ 15 ਰੋਜ਼ਾ ਕੈਂਪ 3 ਤੋਂ

ਬਠਿੰਡਾ, 3 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਵਲੋਂ ਪੰਜਾਬ ਰਾਜ ਵਿਚ 30ਵਾਂ ਦੰਦਾਂ ਦੀ ਸੰਭਾਲ ਦਾ ਪੰਦਰਵਾੜਾ 3 ਤੋਂ 17 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ।ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਦੰਦਾਂ ਦੀ ਹਰ ਬਿਮਾਰੀ ਦਾ ਮੁਫ਼ਤ ਇਲਾਜ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਗ਼ਰੀਬ ਅਤੇ ਲੋੜਵੰਦ ਵਿਅਕਤੀਆਂ ਦੇ ਦੰਦਾਂ ਦੇ ਸੈਟ ਮੁਫ਼ਤ ਲਗਾਏ ਜਾਣਗੇ।ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਸ ਪੰਦਰਵਾੜੇ ਦੌਰਾਨ ਆਪਣੇ ਦੰਦਾਂ ਦਾ ਚੈਕਅੱਪ ਕਰਵਾ ਕੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣ।ਜ਼ਿਲ੍ਹਾ ਸਿਹਤ ਅਫ਼ਸਰ ਡਾ. ਮੀਨਾ ਗੁਪਤਾ ਨੇ ਦੱਸਿਆ ਕਿ  ਇਹ ਕੈਂਪ ਜ਼ਿਲ੍ਹਾ ਬਠਿੰਡਾ ਅੰਦਰ ਸਰਕਾਰੀ ਹਸਪਤਾਲ ਬਠਿੰਡਾ, ਅਰਬਨ ਮੁੱਢਲਾ ਸਿਹਤ ਕੇਂਦਰ ਲਾਲ ਸਿੰਘ ਬਸਤੀ, ਪਰਸਰਾਮ ਨਗਰ ਬੰਿਠੰਡਾ, ਐਸ.ਡੀ.ਐਚ ਰਾਮਪੁਰਾ, ਤਲਵੰਡੀ ਸਾਬੋ, ਘੁੱਦਾ, ਸੀ.ਐਚ.ਸੀ ਭਗਤਾ, ਨਥਾਣਾ ਅਤੇ ਬਾਲਿਆਂਵਾਲੀ ਵਿਖੇ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿਚ ਦੰਦਾਂ ਦੇ ਮਾਹਿਰ ਡਾਕਟਰਾਂ ਦੁਆਰਾ ਦੰਦਾਂ ਦਾ ਚੈਕਅਪ ਤੇ ਇਲਾਜ ਮੁਫ਼ਤ ਕੀਤਾ ਜਾਵੇਗਾ। ਲੋਕਾਂ ਨੂੰ ਦੰਦਾਂ ਦੀ ਸਿਹਤ ਸੰਭਾਲ ਅਤੇ ਦੰਦਾਂ ਦੀਆਂ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਓ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply