Tuesday, July 28, 2026

ਕੱਚੇ ਅਧਿਆਪਕਾਂ ਨੂੰ ਪੱਕੇ ਕਰਨ `ਤੇ ਵਿਧਾਇਕ ਦੱਤੀ ਨੇ ਕੀਤਾ ਮੁੱਖ ਮੰਤਰੀ ਕੈਪਟਨ ਦਾ ਧੰਨਵਾਦ

Captain Amrinderਅੰਮ੍ਰਿਤਸਰ, 3 ਅਕਤਬੂਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵਲੋਂ 8886 ਐਸ.ਐਸ.ਏ, ਰਮਸਾ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ’ਤੇ ਵਿਧਾਇਕ ਸੁਨੀਲ ਦੱਤੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
     ਦੱਤੀ ਨੇ ਕਿਹਾ ਕਿ ਬੜੇ ਲੰਬੇ ਸਮੇਂ ਤੋਂ ਇਨ੍ਹਾਂ ਅਧਿਆਪਕਾਂ ਦੀ ਨੌਕਰੀ ਤੇ ਤਲਵਾਰ ਲਟਕ ਰਹੀ ਸੀ। ਅੱਜ ਕੈਪਟਨ ਸਾਹਿਬ ਨੇ ਇਨ੍ਹਾਂ ਨੂੰ ਪੱਕੇ ਕਰਕੇ ਇਨ੍ਹਾਂ ਦੇ ਘਰਾਂ ਵਿੱਚ ਖੁਸ਼ੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ।ਦੱਤੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਪੱਕੇ ਹੋਣ ਨਾਲ ਜਿਥੇ ਬਾਰਡਰ ਏਰੀਆ ਵਿੱਚ ਅਧਿਆਪਕਾਂ ਦੀ ਕਮੀ ਪੂਰੀ ਹੋਵੇਗੀ, ਉਥੇ ਹੁਣ ਬੱਚਿਆਂ ਨੁੰ ਵੀ ਗੁਣਵੱਤਾ ਸਿਖਿਆ ਮਿਲ ਸਕੇਗੀ।ਉਨਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਪੱਕੇ ਹੋਣ ਨਾਲ ਨਤੀਜੇ ਵੀ ਵਧੀਆ ਆਉਣਗੇ ਅਤੇ ਸਾਡੀ ਸਿਖਿਆ ਪ੍ਰਣਾਲੀ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਹੋ ਜਾਵੇਗੀ।ਦੱਤੀ ਨੇ ਕਿਹਾ ਕਿ ਪੰਜਾਬ  ਸਰਕਾਰ ਸਿਖਿਆ ਅਤੇ ਸਿਹਤ ਦੇ ਮਿਆਰ ਨੂੰ ਉਚਾ ਚੁੱਕਣ ਲਈ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਸਿਖਿਆ ਦੇ ਪੱਖੋਂ ਸਕੂਲਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿਤੀ ਜਾਵੇਗੀ।ਦੱਤੀ ਨੇ ਰੈਗੂਲਰ ਹੋਏ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਸਿਖਿਆ ਪ੍ਰਦਾਨ ਕਰਨ ਤਾਂ ਜੋ ਬੱਚਿਆਂ ਦਾ ਭਵਿੱਖ ਉਜਵਲ ਹੋ  ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਸਾਰੀਆਂ ਜਾਇਜ ਮੰਗਾਂ ਪ੍ਰਵਾਨ ਕਰ ਲਈਆਂ ਹਨ। 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply