ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸੁਖਮਿੰਦਰ ਸਿੰਘ ਨੂੰ ਆਪਣਾ ਨਿੱਜੀ ਸਹਾਇਕ ਲਗਾਇਆ ਹੈ।ਉਨ੍ਹਾਂ ਨੂੰ ਇਹ ਜ਼ੁੰਮੇਵਾਰੀ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੌਂਪੀ ਗਈ ਹੈ।ਸੁਖਮਿੰਦਰ ਸਿੰਘ ਨੂੰ ਨਵੇਂ ਅਹੁਦੇ ’ਤੇ ਅੱਜ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਰੋਪਾਓ ਦੇ ਕੇ ਬੈਠਾਇਆ। ਇਸ ਮੌਕੇ ਸੁਖਮਿੰਦਰ ਸਿੰਘ ਨੇ ਜਿਥੇ ਨਵੀਂ ਜ਼ੁੰਮੇਵਾਰੀ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਉਥੇ ਹੀ ਵਿਸ਼ਵਾਸ ਪ੍ਰਗਟ ਕਰਨ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ।ਉਨ੍ਹਾਂ ਕਿਹਾ ਕਿ ਉਹ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ।ਸੁਖਮਿੰਦਰ ਸਿੰਘ ਨੂੰ ਨਵੇਂ ਪਦ ‘’ਤੇ ਕਾਰਜਸ਼ੀਲ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਹਰਦੇਵ ਸਿੰਘ ਰੋਗਲਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਜਗਜੀਤ ਸਿੰਘ ਜੱਗੀ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਅਮਰਜੀਤ ਸਿੰਘ ਲੌਂਗੋਵਾਲ, ਪਰਮਦੀਪ ਸਿੰਘ ਇੰਚਾਰਜ, ਕਰਨੈਲ ਸਿੰਘ ਨਾਭਾ, ਤਰਸੇਮ ਸਿੰਘ ਗੁੱਜਰਾਂ ਤੇ ਹੋਰ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media