ਖ਼ਾਲਸਾ ਕਾਲਜ ਨੇ ਅਤੇ ਖ਼ਾਲਸਾ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਹਾਸਲ ਕੀਤਾ ਨੇ ਜਿੱਤਿਆ 1-1 ਤਗਮਾ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਇਤਿਹਾਸਕ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਉਜਬੇਕਿਸਤਾਨ ਦੇ ਸ਼ਹਿਰ ਤਾਸ਼ਕੰਦ ਵਿਖੇ ਹੈਂਡਬਾਲ ਦੇ ਹੋਏ ਜੂਨੀਅਰ (ਇੰਡਪੈਂਡਿਸ ਕੱਪ) ’ਚ ਭਾਗ ਲੈ ਕੇ 2 ਕਾਂਸੀ ਦੇ ਤਮਗੇ ਹਾਸਲ ਕੀਤੇ ਹਨ। ਭਾਰਤੀ ਟੀਮ ਵੱਲੋਂ ਖੇਡਦਿਆਂ ਉਕਤ ਵਿਦਿਆਰਥੀਆਂ ਨੇ ਦੂਜੇ ਮੈਚ ’ਚ ਕਜਾਕਿਸਤਾਨ ਨੂੰ 34-29 ਅਤੇ, ਤੀਸਰੇ ’ਚ ਅਫ਼ਗਾਨਿਸਤਾਨ ਨੂੰ 36-20 ਅਤੇ ਚੌਥਾ ਕਾਜ਼ਾ ਗੀਸਤਾਨ ਨੂੰ 40-34 ਦੇ ਫ਼ਰਕ ਨਾਲ ਹਰਾ ਕੇ ਦੇਸ਼ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ। 
ਇਸ ਮੌਕੇ ਜਾਰੀ ਆਪਣੇ ਸੰਦੇਸ਼ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਦੋਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤ ਨੂੰ ਨਾਮਵਰ ਖਿਡਾਰੀ ਦੇਣ ਦੀ ਜੋ ਖ਼ਾਲਸਾ ਕਾਲਜ ਵੱਲੋਂ ਪਿਰਤ ਚਲੀ ਆ ਰਹੀ ਹੈ, ਉਸ ਨੂੰ ਖ਼ਾਲਸਾ ਕਾਲਜ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਨਿਰੰਤਰ ਜਾਰੀ ਰੱਖਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਭਾਰਤੀ ਟੀਮ ਵਲੋਂ ਉਕਤ ਹੈਂਡਬਾਲ ਦੇ ਅੰਡਰ-21 ਮੁਕਾਬਲੇ ’ਚ ਖ਼ਾਲਸਾ ਕਾਲਜ ਦੇ ਬੀ. ਏ. ਸਮੈਸਟਰ ਪਹਿਲਾਂ ਤਰਨਜੀਤ ਸਿੰਘ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ 11ਵੀਂ ਜਮਾਤ ’ਚ ਪੜ੍ਹਦੇ ਹੈਂਡਬਾਲ ਦੇ ਖਿਡਾਰੀ ਗੁਰਸੇਵਕ ਸਿੰਘ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋਹਾਂ ਵਿਦਿਆਰਥੀਆਂ ਨੇ 1-1 ਕਾਂਸੇ ਦਾ ਤਮਗਾ ਹਾਸਲ ਕੀਤਾ।ਛੀਨਾ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਉਚੇਰੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਅਦਾਰਿਆਂ ਵਾਸਤੇ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਵਿਦਿਆਰਥੀ ਗੁਰਸੇਵਕ ਸਿੰਘ ਅਤੇ ਕਾਲਜ ਵਿਦਿਆਰਥੀ ਤਰਨਜੀਤ ਸਿੰਘ ਨੇ ਹੈਂਡਬਾਲ ਦੀ ਭਾਰਤੀ ਰਾਸ਼ਟਰੀ ਟੀਮ ’ਚ ਖੇਡਦਿਆਂ ਕਾਂਸੀ ਦਾ ਤਮਗਾ ਜਿੱਤ ਕੇ ਗਵਰਨਿੰਗ ਕੌਂਸਲ, ਕਾਲਜ, ਸਕੂਲ, ਕੋਚਾਂ ਅਤੇ ਮਾਪਿਆਂ ਦਾ ਨਾਂ ਚਮਕਾਇਆ ਹੈ। ਉਨ੍ਹਾਂ ਇਸ ਮੌਕੇ ਗੁਰਸੇਵਕ ਸਿੰਘ ਅਤੇ ਤਰਨਜੀਤ ਸਿੰਘ ਦੇ ਮਾਪਿਆਂ ਨੂੰ ਵਧਾਈ ਦਿੰਦਿਆ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਨਾਲ ਹੀ ਹੈਂਡਬਾਲ ਕੋਚ ਜਸਵੰਤ ਸਿੰਘ, ਖ਼ਾਲਸਾ ਕਾਲਜ ਦੇ ਸਰੀਰਿਕ ਵਿਭਾਗ ਮੁੱਖੀ ਡਾ. ਦਲਜੀਤ ਸਿੰਘ, ਬਚਨਪਾਲ ਸਿੰਘ, ਸਕੂਲ ਖੇਡ ਮੁਖੀ ਰਣਕੀਰਤ ਸਿੰਘ ਸੰਧੂ ਦੀ ਵੀ ਵਧੀਆ ਕੋਚਿੰਗ ਦੀ ਸਰਾਹਨਾ ਕੀਤੀ।
Punjab Post Daily Online Newspaper & Print Media