ਅੰਮ੍ਰਿਤਸਰ, 23 ਅਗਸਤ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਸਾਬਕਾ ਪ੍ਰਿੰਸੀਪਲ ਸ: ਸ਼ਿੰਗਾਰਾ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਇਸ ਦੁੱਖ ਦੀ ਘੜੀ ‘ਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਛੜੀ ਰੂਹ ਸ: ਢਿੱਲੋਂ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਜੋਈ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੁਆਰਾ ਸੰਨ 1970 ਤੋਂ 1984 ਤੱਕ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਵਜੋਂ ਨਿਭਾਈਆਂ ਸੇਵਾਵਾਂ ਅਭੁੱਲ ਹਨ। ਉਹ ਇਕ ਬਹੁਤ ਨੇਕ ਅਤੇ ਹਰਮਨ ਪਿਆਰੀ ਸਖਸ਼ੀਅਤ ਸੀ। ਸਕੂਲ ਪ੍ਰਿੰਸੀਪਲ ਸ: ਨਿਰਮਲ ਸਿੰਘ ਭੰਗੂ ਨੇ ਦੱਸਿਆ ਕਿ ਸ: ਢਿੱਲੋਂ ਜੋ ਕਿ ਕਰੀਬ 88 ਸਾਲ ਦੇ ਸਨ, ਦਾ ਬੀਤੀ 22 ਅਗਸਤ ਨੂੰ ਅਮਰੀਕਾ ਦੇਸ਼ਹਿਰ ਡੈਟਰਾਇਟ ਵਿਖੇ ਸਵਰਗਵਾਸ ਹੋ ਗਿਆ। ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਸਕੂਲ ਅਧਿਅਪਕਾਂ ਅਤੇ ਵਿਦਿਆਰਥੀਆਂ ਨੇ ਪ੍ਰਾਥਨਾ ਸਭਾ ਦੌਰਾਨ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਖਾਲਸਾ ਕਾਲਜ ਦੇ ਸਮੂੰਹ ਵਿੱਦਿਅਕ ਅਦਾਰਿਆਂ ਵੱਲੋਂ ਸ: ਢਿੱਲੋਂ ਦੇ ਵਿਛੜ ਜਾਣ ਦੇ ਦੁੱਖ ‘ਤੇ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …