Wednesday, December 25, 2024

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਹੋਇਆ ਅੰਮ੍ਰਿਤ ਸੰਚਾਰ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ 35ਵੇਂ ਸਲਾਨਾ ਸਮਾਗਮ ਨੂੰ ਸਮਰਪਿਤ PPN0510201801ਭਲਾਈ ਕੇਂਦਰ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਜਿਸ ਦੌਰਾਨ 76 ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਟਰੱਸਟ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ।ਭਾਈ ਤੇਜਪਾਲ ਸਿੰਘ ਨੇ ਦੱਸਿਆ ਕਿ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਨਾਲ ਗੁਰਮਤਿ ਸਮਾਗਮਾਂ ਦੌਰਾਨ ਵੱਖ-ਵੱਖ ਸਥਾਨਾਂ `ਤੇ ਅੰਮ੍ਰਿਤ ਸੰਚਾਰ ਕਰਵਾਏ ਗਏ।ਉਨਾਂ ਕਿਹਾ ਕਿ ਹੁਣ ਤੱਕ ਤਕਰੀਬਨ ਇੱਕ ਲੱਖ ਤੋਂ ਵੱਧ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣ ਚੁੱਕੇ ਹਨ।ਭਾਈ ਗੁਰਇਕਬਾਲ ਸਿੰਘ ਨੇ ਇਸ ਸਮੇਂ ਕਿਹਾ ਕਿ ਅੰਮ੍ਰਿਤ ਛਕਣਾ ਹਰ ਸਿੱਖ ਲਈ ਜਰੁਰੀ ਹੈ, ਕਿਉਂਕਿ  ਕਿ ਬਾਣੀ ਅਤੇ ਬਾਣਾ ਹੀ ਸਾਨੂੰ ਕਲਗੀਧਰ ਪਾਤਸ਼ਾਹ ਨਾਲ ਮਿਲਾਪ ਕਰਵਾਉਂਦਾ ਹੈ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply