
ਅੰਮ੍ਰਿਤਸਰ 25 ਫਰਵਰੀ ((ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਸਪੋਰਟਸ ਤੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਮਸਰ ਦੇ ਪ੍ਰਿੰਸੀਪਲ ਸ. ਬਲਵਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਜਥੇਦਾਰ ਗੁਰਦੀਪ ਸਿੰਘ ਜੋ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਸਨ ਦਾ ਅੰਤਮ ਸੰਸਕਾਰ ਸਮਸਾਨ ਘਾਟ ਨੇੜੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਕੀਤਾ ਗਿਆ। ਉਨ੍ਹਾਂ ਦੇ ਅੰਤਮ ਸੰਸਕਾਰ ਮੌਕੇ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਉਨ੍ਹਾਂ ਦੇ ਨਿਜੀ ਸਹਾਇਕ ਤੇ ਸਕੱਤਰ ਸ. ਮਨਜੀਤ ਸਿੰਘ, ਸ. ਰੂਪ ਸਿੰਘ ਸਕੱਤਰ ਵਿਦਿਆ, ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਸ਼ਮੂਲੀਅਤ ਕੀਤੀ ਤੇ ਜਥੇਦਾਰ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਤੇ ਸ਼੍ਰੋਮਣੀ ਕਮੇਟੀ ਵੱਲੋਂ ਲੋਈ ਤੇ ਸਿਰੋਪਾਓ ਪਾਇਆ।ਇਸ ਮੌਕੇ ਸ. ਜਸਵਿੰਦਰ ਸਿੰਘ ਐਡਵੋਕੇਟ, ਸ. ਜੋਗਿੰਦਰ ਸਿੰਘ ਅਦਲੀਵਾਲ ਸਕੱਤਰ ਗੁਰੂ ਰਾਮਦਾਸ ਮੈਡੀਕਲ ਕਾਲਜ, ਸ.ਸਕੱਤਰ ਸਿੰਘ ਤੇ ਸ.ਜਗਜੀਤ ਸਿੰਘ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਾਮਦਾਸ ਇੰਚਾਰਜ ਪਬਲੀਸਿਟੀ ਵੀ ਮੌਜੂਦ ਸਨ।ਸ. ਬਲਵਿੰਦਰ ਸਿੰਘ ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜਥੇਦਾਰ ਗੁਰਦੀਪ ਸਿੰਘ ਜੀ ਉਮਰ ‘ਚ ਭਾਵੇਂ 86 ਵਰਿਆਂ ਦੇ ਸਨ ਪਰ ਅਖੀਰਲੇ ਸਵਾਸਾਂ ਤੱਕ ਗੁਰਬਾਣੀ ਨਾਲ ਜੁੜੇ ਰਹੇ ਤੇ ਬਚਪਨ ਤੋਂ ਹੀ ਅਖੰਡ ਕੀਰਤਨੀ ਜਥੇ ਦੇ ਮੈਂਬਰ ਸਨ।ਇਸ ਮੌਕੇ ਸ. ਗੁਰਦੇਵ ਸਿੰਘ ਉਬੋਕੇ ਤੇ ਸ. ਸੁਖਦੇਵ ਸਿੰਘ ਇੰਚਾਰਜ, ਸ. ਦੀਪਇੰਦਰ ਸਿੰਘ ਮੈਨੇਜਰ ਗੋਲਡਨ ਆਫਸੈੱਟ ਪ੍ਰੈੱਸ, ਸ. ਸਤਨਾਮ ਸਿੰਘ ਤੇ ਸ. ਰਘਬੀਰ ਸਿੰਘ ਐਡੀ: ਮੈਨੇਜਰ, ਸ. ਬਲਦੇਵ ਸਿੰਘ ਪ੍ਰਿੰਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ. ਬਲਵਿੰਦਰ ਸਿੰਘ ਪ੍ਰਿੰਸੀਪਲ ਤ੍ਰੈ ਸ਼ਤਾਬਦੀ ਕਾਲਜ ਤੋਂ ਇਲਾਵਾ ਵੱਡੀ ਗਿਣਤੀ ‘ਚ ਸਨੇਹੀ ਮੌਜੂਦ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media