Wednesday, July 29, 2026

ਛੁੱਟੀ ਦੇ ਬਾਵਜ਼ੂਦ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਕੱਟੇ ਚਲਾਨ

Kamaldeep Sanghaਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਜਿਲ੍ਹੇ ਦੇ ਖੇਤਾਂ ਨੂੰ ਪਰਾਲੀ ਦੀ ਅੱਗ ਅਤੇ ਜਿਲ੍ਹਾ ਵਾਸੀਆਂ ਨੂੰ ਇਸ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ ਚੁੱਕੇ ਗਏ ਕਦਮਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਅੱਜ ਐਤਵਾਰ ਦੀ ਛੁੱਟੀ ਹੋਣ ਦੇ ਬਾਵਜ਼ੂਦ ਮਾਲ ਵਿਭਾਗ ਦੇ ਅਧਿਕਾਰੀ ਜਿਸ ਵਿਚ ਐਸ.ਡੀ.ਐਮ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸ਼ਾਮਿਲ ਹਨ, ਆਪਣੀਆਂ ਟੀਮਾਂ ਨਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਨ ਕੱਟਣ ਵਿਚ ਰੁੱਝੇ ਰਹੇ।ਸੰਘਾ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਹੋਈ ਰਿਪੋਰਟ ਅਨੁਸਾਰ ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਜੰਡਿਆਲਾ ਇਲਾਕੇ ਦੇ ਪਿੰਡਾਂ ਵਿਚ ਘੁੰਮ ਕੇ ਜਿੱਥੇ ਕਿਸਾਨਾਂ ਨੂੰ ਪਰਾਲੀ ਦੀ ਅੱਗ ਤੋਂ ਹੁੰਦੇ ਨੁਕਸਾਨ ਬਾਰੇ ਦੱਸ ਕੇ ਅੱਗ ਨਾ ਲਗਾਉਣ ਲਈ ਪ੍ਰੇਰਿਆ, ਉਥੇ ਉਪਗ੍ਰਹਿ ਤੋਂ ਮਿਲੀ ਜਾਣਕਾਰੀ ਦੇ ਅਧਾਰ ’ਤੇ ਜੰਡਿਆਲਾ ਵਿਚ ਹੀ ਲੱਗੀ ਅੱਗ ਦਾ ਇਕ ਕਿਸਾਨ ਨੂੰ ਮੌਕੇ ’ਤੇ 2500 ਰੁਪਏ ਜੁਰਮਾਨਾ ਪਾ ਕੇ ਨਗਦ ਹੀ ਵਸੂਲ ਕੀਤਾ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਐਸ.ਡੀ.ਐਮ ਵਿਕਾਸ ਹੀਰਾ ਨੇ ਚੱਬਾ ਤੇ ਮਾਲੂਵਾਲ ਇਲਾਕੇ ਵਿਚ ਪਰਾਲੀ ਦੀ ਅੱਗ ਸਬੰਧੀ ਮਿਲੀ ਰਿਪੋਰਟ ’ਤੇ ਕਾਰਵਾਈ ਕਰਦੇ ਹੋਏ ਦੋ ਕਿਸਾਨਾਂ ਤੋਂ 5-5 ਹਜ਼ਾਰ ਰੁਪਏ ਨਗਦ ਜੁਰਮਾਨਾ ਵਸੂਲ ਕੀਤਾ।
                 ਸੰਘਾ ਨੇ ਦੱਸਿਆ ਕਿ ਐਸ.ਡੀ.ਐਮ ਅਜਨਾਲਾ ਦੀਆਂ ਟੀਮਾਂ ਨੇ ਆਪਣੇ ਇਲਾਕੇ ਵਿਚ 7 ਕਿਸਾਨਾਂ ਦੇ ਪਰਾਲੀ ਸਾੜਨ ਕਰਕੇ ਚਲਾਨ ਕੀਤੇ ਅਤੇ 17500 ਰੁਪਏ ਦਾ ਜੁਰਮਾਨ ਵਸੂਲ ਕੀਤਾ।ਉਨਾਂ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਤਹਿਸੀਲ `ਚ ਤਹਿਸੀਲਦਾਰ ਰੌਬਿਨਜੀਤ ਕੌਰ ਨੇ 6 ਕਿਸਾਨਾਂ ਦੇ ਚਲਾਨ ਕੱਟੇ ਅਤੇ ਪ੍ਰਤੀ ਕਿਸਾਨ 2500 ਰੁਪਏ ਜੁਰਮਾਨਾ ਵਸੂਲਿਆ।ਉਨਾਂ ਸਪੱਸ਼ਟ ਕੀਤਾ ਕਿ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਨੂੰ ਕੋਈ ਛੋਟ ਨਹੀਂ ਦਿੱਤੀ ਜਾਵੇਗਾ ਅਤੇ ਜੋ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦਾ ਜੁਰਮਾਨਾ ਕੀਤਾ ਜਾਵੇਗਾ ।

 

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply