Monday, July 27, 2026

ਨਾਰਥ ਜੋਨ-2 `ਚ ਡੀ.ਏ.ਵੀ ਪਬਲਿਕ ਸਕੂਲ ਨੇ ਜਿੱਤਿਆ ਸੋਨੇ ਤੇ ਚਾਂਦੀ ਦਾ ਤਮਗਾ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 4 ਤੋਂ 7 ਅਕਤੂਬਰ 2018 ਤੱਕ ਬੀ.ਡੀ.ਐਸ. ਸੀਨੀ. ਸਕੈਂ. ਸਕੂਲ ਅਜਨਾਲਾ ਵਲੋਂ PPN0810201803ਸੀ.ਬੀ.ਐਸ.ਈ ਨਾਰਥ ਜ਼ੋਨ-2 ਸਕੇਟਿੰਗ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ਦੌਰਾਨ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਦੱਸਵੀਂ ਜਮਾਤ ਦੀ ਵਿਦਿਆਰਥਣ ਮਹਿਕ ਗੁਪਤਾ ਨੇ 300 ਮੀਟਰ ਦੀ ਦੌੜ ਵਿੱਚ ਸੋਨੇ ਅਤੇ 500 ਮੀਟਰ ਦੀ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ।ਨਾਰਥਨ ਜ਼ੋਨ ਤੋਂ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਤੋਂ 2700 ਖਿਡਾਰੀਆਂ ਨੇ ਇਸ ਵਿੱਚ ਭਾਗ ਲਿਆ।ਮਹਿਕ ਗੁਪਤਾ ਨੂੰ (ਰਾਸ਼ਟਰੀ ਇਨਾਮ) ਰਾਸ਼ਟਰਪਤੀ ਇਨਾਮ ਨਾਲ ਨਵਾਜਿ਼ਆ ਗਿਆ। ਇਸ ਦੇ ਨਾਲ ਹੀ ਰਾਇਪੁਰ ਵਿੱਚ ਨਵੰਬਰ 2018 ਵਿੱਚ ਹੋਣ ਵਾਲੀ ਸੀ.ਬੀ.ਐਸ.ਈ ਨੈਸ਼ਨਲ ਸਕੇਟਿੰਗ ਚੈਂਪੀਅਨਸਿ਼ਪ ਦੇ ਲਈ ਵੀ ਉਸ ਦੀ ਚੋਣ ਹੋਈ। ਪੰਜਾਬ ਜੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਇਸ ਬਿਹਤਰੀਨ ਪ੍ਰਦਰਸ਼ਨ `ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਮਹਿਕ ਨੂੰ ਆਪਣੇ ਟੀਚੇ ਨੂੰ ਪਾਉਣ ਲਈ ਸਖਤ ਮਿਹਨਤ ਕਰਨੀ ਹੋਵੇਗੀ । 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply