Sunday, May 3, 2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਖੂਹ ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ

ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ Apneet Riatਧਾਰਾ 144 ਤਹਿਤ ਜਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ।
    ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ ਮੁਤਾਬਕ ਖੂਹ, ਬੋਰ ਲਗਾਉਣ ਤੋਂ ਪਹਿਲਾਂ ਭੂੂੀ ਮਾਲਕ 15 ਦਿਨ ਪਹਿਲਾਂ ਜਿਲ੍ਹਾ ਮੈਜਿਸਟਰੇਟ/ਉਪ ਮੰਡਲ ਮੈਜਿਸਟਰੇਟ/ਬੀ.ਡੀ.ਪੀ.ਓ/ਈ.ਓ/ਸਰਪੰਚ/ਪਬਲਿਕ ਹੈਲਥ ਜਾਂ ਮਿਊਂਸਪਲ ਕਮੇਟੀ ਦੇ ਸਬੰਧਤ ਅਫ਼ਸਰ ਨੂੰ ਸੂਚਿਤ ਕਰੇਗਾ।ਖੂਹ, ਬੋਰ ਲਗਾਉਣ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ ਅਰਧ ਸਰਕਾਰੀ/ ਪ੍ਰਾਈਵੇਟ ਆਦਿ ਜਿਲ੍ਹਾ ਮੈਜਿਸਟਰੇਟ ਮਾਨਸਾ ਦੇ ਧਿਆਨ ਵਿਚ ਲਿਆਉਂਦਿਆਂ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1 ਅਤੇ 2 ਮਾਨਸਾ ਪਾਸੋਂ ਅਜਿਹੀਆਂ ਰਜਿਸਟ੍ਰੇਸ਼ਨ ਕਰਵਾਉਣਗੀਆਂ ਭਾਵ ਜਿਲ੍ਰਾ ਮਾਨਸਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ:1 ਅਤੇ ਮੰਡਲ ਨੰ:2 ਮਾਨਸਾ ਦੇ ਅਧਿਕਾਰ ਖੇਤਰ ਅਨੁਸਾਰ, ਬਿਨਾ ਰਜਿਸਟਰੇਸ਼ਨ, ਲਿਖਤੀ ਪ੍ਰਵਾਨਗੀ ਖੂਹ ਜਾਂ ਬੋਰ ਨਹੀਂ ਲਗਾਵੇਗਾ।ਖੂਹ ਜਾਂ ਬੋਰ ਲਗਾਉਣ ਵਾਲੀ ਜਗ੍ਹਾ ਦੇ ਨਜ਼ਦੀਕ ਸਾਈਨ ਬੋਰਡ ਉੱਤੇ ਖੂਹ ਜਾਂ ਬੋਰ ਲਗਾਉਣ ਵਾਲੀਆਂ ਏਜੰਸੀਆਂ ਦਾ ਪਤਾ ਅਤੇ ਬੋਰ ਮਾਲਕ ਦਾ ਪੂਰਾ ਪਤਾ ਹੋਣਾ ਚਾਹੀਦਾ ਹੈ ਅਤੇ ਉਸ ਜਗ੍ਹਾ ਦੇ ਆਲੇ-ਦੁਆਲੇ ਕੰਡਿਆਲੀ ਤਾਰ ਜਾਂ ਕੋਈ ਉਚਿਤ ਬੈਰੀਕੇਟਿੰਗ ਲਗਾਉਣੀ ਹੋਵੇਗੀ।ਖਹ ਜਾਂ ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਥੱਲੇ ਦੀ ਜ਼ਮੀਨ ਦੇ ਪੱਧਰ ਤੋਂ ਉਪਰ ਅਤੇ ਥੱਲੇ ਸੀਮਿੰਟ ਅਤੇ ਕੰਕਰੀਟ ਦਾ ਨਿਸ਼ਚਿਤ ਪਲੇਟ ਫਾਰਮ ਬਣਾਉਣਾ ਹੋਵੇਗਾ, ਖੂਹ ਜਾਂ ਬੋਰ ਦਾ ਢੱਕਣ ਕੈਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ।ਪੰਪ ਦੀ ਮੁਰੰਮਤ ਦੀ ਸੂਰਤ ਵਿਚ ਖੂਹ ਜਾਂ ਬੋਰ ਨੂੰ ਖੁੱਲ੍ਹਾ ਨਾ ਛੱਡਿਆ ਜਾਵੇ ਅਤੇ ਖੂਹ ਜਾਂ ਬੋਰ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਆ, ਮਿੱਟੀ ਨਾਲ ਚੰਗੀ ਤਰਾਂ ਭਰ ਦਿੱਤਾ ਜਾਵੇ। ਨਕਾਰਾ, ਬੰਦ ਪਏ ਖੂੂ ਨੂੰ ਮਿੱਟੀ, ਪੱਥਰ, ਕੰਕਰੀਟ ਵਗੈਰਾ ਨਾਲ ਥੱੱਲੇ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰ ਦਿੱਤਾ ਜਾਵੇ।ਖੂਹ ਜਾਂ ਬੋਰ ਦੀ ਪੁਟਾਈ ਦਾ ਕੰਮ ਮੁਕੰਮਲ ਹੋਣ ਤੇ ਜਿਸ ਜਗ੍ਹਾ ਤੇ ਖੂਹ, ਬੋਰ ਬਣਾਇਆ ਹੈ, ਦੀ ਸਥਿਤੀ ਪਹਿਲਾਂ ਵਾਲੀ ਬਰਕਰਾਰ ਬਣਾਈ ਜਾਵੇ। ਹੁਕਮਾਂ ਮੁਤਾਬਕ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮਾਨਸਾ ਸਾਰੇ ਜਿਲ੍ਹੇ ਦੇ ਬੋਰ, ਖੂਹਾਂ ਦੀ ਸੂੂਨਾ ਬੀ.ਡੀ.ਪੀ.ਓ, ਸਰਪੰਚਾਂ ਪਾਸੋਂ ਇਕੱਤਰ ਕਰਕੇ ਆਪਣੇ ਦਫ਼ਤਰ ਵਿਚ ਤਿਆਰ ਰੱਖਣਗੇ।
    ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਇਹ ਹੁਕਮ 30 ਨਵੰਬਰ 2018 ਤੱਕ ਲਾਗੂ ਰਹਿਣਗੇ।
 

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply