ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) -ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਵਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ
ਮਿਲੀ ਜਦੋਂ ਇੱਕ 32 ਸਾਲਾ ਨਸ਼ਾ ਤਸਕਰ ਜੋ ਕਿ ਪਿਛਲੇ 7-8 ਸਾਲਾਂ ਤੋਂ ਪਟਿਆਲਾ ਅਤੇ ਫਿਰ ਮਾਨਸਾ ਵਿੱਚ ਸਰਗਰਮ ਸੀ, ਨੂੰ 18 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਪ੍ਰੈਸ ਕਾਨਫਰੰਸ ਦੌਰਾਨ ਵਧੇਰੇ ਜਾਣਕਾਰੀ ਦਿੰਦਿਆਂ ਐਸ.ਪੀ (ਇੰਨਵੈਸਟੀਗੇਸ਼ਨ) ਅਨਿਲ ਕੁਮਾਰ ਅਤੇ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਕਰਨਵੀਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਮਾਨਸਾ ਦੇ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਲੱਲੂਆਣਾ ਰੋਡ ਕੋਠੇ ਮਲੇਕੇ ਤੋਂ ਗਸ਼ਤ ਦੌਰਾਨ ਜਸਵੀਰ ਸਿੰਘ ਉਰਫ਼ ਘੁੰਗਰੂ ਵਾਸੀ ਬਾਹਮਣਵਾਲਾ ਜ਼ਿਲ੍ਹਾ ਫਤਿਹਾਬਾਦ (ਹਰਿਆਣਾ) ਹਾਲ ਕਚਿਹਰੀ ਰੋਡ ਗਲੀ ਨੰਬਰ 2 ਨੂੰ 18 ਗ੍ਰਾਮ ਹੈਰੋਇਨ (ਚਿੱਟਾ) ਸਣੇ ਕਾਬੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਬਾਹਰਲੇ ਰਾਜਾਂ ਤੋਂ ਨਸ਼ਾ ਲਿਆ ਕੇ ਮਾਨਸਾ ਵਿਖੇ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਨ ਦਾ ਕੰਮ ਕਰਦਾ ਸੀ।ਐਸ.ਪੀ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਖਿਲਾਫ਼ ਹਰਿਆਣਾ ਅਤੇ ਰਾਜਸਥਾਨ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਇਹ ਭਗੌੜਾ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਵਿਰੁੱਧ ਐਨ.ਡੀ.ਪੀ.ਐਸ ਐਕਟ ਦੀ ਧਾਰਾ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਐਸ.ਪੀ ਅਨਿਲ ਕੁਮਾਰ ਨੇ ਦੱਸਿਆ ਕਿ ਨਸ਼ੇ ਵੇਚਣ ਵਾਲੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ `ਤੇ ਬਖ਼ਸ਼ਿਆ ਨਹੀਂ ਜਾਵੇਗਾ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media