ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਵਲੋਂ ਐਮ.ਬੀ.ਏ ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਲਈ ਕੋਕਾ ਕੋਲਾ ਕੰਪਨੀ ਦੇ ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਸਥਿਤ ਪਲਾਂਟ ਦਾ 51 ਵਿਦਿਆਰਥੀਆਂ ਨੇ ਅੰਮ੍ਰਿਤਸਰ ਅਤੇ 48 ਵਿਦਿਆਰਥੀਆਂ ਨੇ ਲੁਧਿਆਣਾ ਪਲਾਂਟ ਦਾ ਦੌਰਾ ਕੀਤਾ।ਕੰਪਨੀ ਬਰਾਂਚ ਮੈਨੇਜਰ ਵਲੋਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਕੰਪਨੀ ਦੀ ਪੂਰੀ ਸਵੈਚਾਲਿਤ ਉਤਪਾਦਨ ਪ੍ਰੀਕਿਰਿਆ ਨੂੰ ਬਹੁਤ ਹੀ ਦਿਲਚਸਪ ਕ੍ਰਮਵਾਰ ਢੰਗ ਨਾਲ ਸਮਝਾਇਆ ਗਿਆ।ਵਿਦਿਆਰਥੀਆਂ ਨੇ ਕੋਕ ਨਿਰਮਾਣ ਪ੍ਰਕਿਰਿਆ, ਸਮਰੱਥਾ ਪ੍ਰਬੰਧਨ, ਮਾਰਕੀਟਿੰਗ ਅਤੇ ਵਿਕਰੀ ਪ੍ਰਕਿਰਿਆ ਤੋਂ ਇਲਾਵਾ ਪੈਕਿੰਗ ਅਤੇ ਸਪੇਸ ਮੈਨੇਜਮੈਂਟ ਆਦਿ ਬਾਰੇ ਭਰਪੂਰ ਜਾਣਕਾਰੀ ਪ੍ਰਾਪਤ ਕੀਤੀ।ਇਸ ਉਦਯੋਗਿਕ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਨੇ ਪਾਠਕ੍ਰਮ ਵਿੱਚ ਸਿਧਾਂਤ ਅਧਾਰਤ ਧਾਰਨਾਵਾਂ ਦੀ ਵਿਹਾਰਿਕ ਮਹੱਤਤਾ ਦਾ ਅਹਿਸਾਸ ਹੋਇਆ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਪ੍ਰਦਾਨ ਕਰਨ ਲਈ ਕਾਲਜ ਮੈਨੇਜਮੈਂਟ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …