ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਅੱਜ ਕਮੇਟੀ ਦੇ ਖਿਲਾਫ਼ ਕੀਤੀ ਗਈ ਪ੍ਰੈਸ ਕਾਨਫਰੰਸ ’ਤੇ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਕਾਲਕਾ ਨੇ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਦਿੱਲੀ ਕਮੇਟੀ ਦੇ ਵੱਡੇ ਘੁਟਾਲਿਆਂ ਦਾ ਖੁਲਾਸਾ ਕਰਨ ਦਾ ਦਾਅਵਾ ਕਰਨ ਵਾਲੇ ਸ਼ੰਟੀ ਅੱਜ ਇੱਕ ਵੀ ਦੋਸ਼ ਦੀ ਪ੍ਰੋੜਤਾ ਤੱਥਾਂ ਦੇ ਨਾਲ ਕਰਨ ’ਚ ਨਾਕਾਮਯਾਬ ਰਹੇ ਹਨ।ਕਾਲਕਾ ਨੇ ਕਿਹਾ ਕਿ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਸ਼ੰਟੀ ਦੇ ਦਾਅਵੇ ਹਕੀਕਤ ਤੋਂ ਦੂਰ ਸਨ।ਬੈਂਕ ਖਾਤਿਆਂ ਰਾਹੀਂ ਕਮੇਟੀ ਦੇ ਹੋਏ ਲੈਣ-ਦੇਣ ਨੂੰ ਸ਼ੰਟੀ ਨੇ ਸ਼ੱਕ ਦੀ ਨਿਗਾਹ ਨਾਲ ਵੇਖ ਕੇ ਆਪਣੀ ਵਿਵਹਾਰਿਕ ਸਮਝ ਦੀ ਨੁਮਾਇਸ਼ ਕੀਤੀ ਹੈ।
ਕਾਲਕਾ ਨੇ ਕਿਹਾ ਕਿ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਕਥਿਤ ਕਬੂਲਨਾਮੇ ਦੀ ਜਾਰੀ ਕੀਤੀ ਗਈ ਸੀ.ਡੀ ਪਿੱਛੇ ਘੁਟਾਲੇ ਦਾ ਖਦਸ਼ਾ ਜਤਾ ਕੇ ਇੱਕ ਤਰੀਕੇ ਨਾਲ ਸ਼ੰਟੀ ਨੇ ਟਾਈਟਲਰ ਦੀ ਬੋਲੀ ਬੋਲਣ ਦੀ ਕੋਸ਼ਿਸ਼ ਕਰਦੇ ਹੋਏ ਕਾਤਲਾ ਦੀ ਪੁਸ਼ਤਪਨਾਹੀ ਕੀਤੀ ਕਾਲਕਾ ਨੇ ਸਵਾਲ ਪੁੱਛਿਆ ਕਿ 1984 ਕਤਲੇਆਮ ਦੇ ਦੋਸ਼ੀ ਦਾ ਸੱਚ ਸਾਹਮਣੇ ਲਿਆਉਣਾ ਘੁਟਾਲਾ ਕਿਵੇਂ ਹੈ ?
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media