ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ `ਤੇ (ਅੱਤਿਆਚਾਰ-ਰੋਕਥਾਮ) ਐਕਟ ਅਧੀਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਸਬੰਧੀ ਇੱਕ ਵਿਸ਼ੇਸ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਫਤਰ ਵਿਖੇ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ `ਚ ਕਰਵਾਈ ਗਈ ਮੀਟਿੰਗ ਦੀ ਸ਼ੁਰੂਆਤ ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ਅਫਸਰ ਵਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਐਸ.ਸੀ/ਐਸ.ਟੀ ਐਕਟ ਅਧੀਨ ਦਰਜ ਹੋਏ ਮਾਮਲਿਆਂ `ਤੇ ਰੋਸ਼ਨੀ ਪਾਈ ਗਈ ਅਤੇ ਇਨ੍ਹਾਂ ਮਾਮਲਿਆਂ ਦੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਮੀਟਿੰਗ ਦੇ ਦੋਰਾਨ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਦੱਸਿਆ ਕਿ ਐਸ.ਟੀ/ਐਸ.ਟੀ ਐਕਟ ਅਧੀਨ ਕੁੱਲ ਪੰਜ ਮਾਮਲੇ ਇਸ ਸਮੇਂ ਚੱਲ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਮਾਮਲੇ ਅਧੀਨ ਵਿਅਕਤੀ ਨੂੰ ਬਣਤੀ ਰਾਸੀ ਪਿਛਲੇ ਮਹੀਨਿਆਂ ਦੋਰਾਨ ਦਿੱਤੀ ਗਈ ਸੀ, ਇੱਕ ਮਮਲੇ ਵਿੱਚ ਵਿਅਕਤੀ ਵਰੀ ਹੋ ਚੁੱਕਾ ਹੈ, ਅਤੇ ਤਿੰਨ ਮਾਮਲੇ ਕੋਰਟ ਵਿੱਚ ਵਿਚਾਰਾਧੀਨ ਹਨ। ਉਨ੍ਹਾਂ ਪੁਲਿਸ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਅਗਰ ਕਿਸੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਦੇ ਨਾਲ ਸਬੰਧਤ ਵਿਅਕਤੀ ਨਾਲ ਕਿਸੇ ਤਰਾਂ ਦਾ ਧੱਕਾ ਹੁੰਦਾ ਹੈ ਤਾਂ ਜਰੂਰਤ ਪੈਣ `ਤੇ ਐਕਟ ਨੂੰ ਧਿਆਨ ਵਿੱਚ ਰੱਖ ਕੇ ਕਾਰਵਾਈ ਕੀਤੀ ਜਾਵੇ ਅਤੇ ਗਵਾਹ ਦੀ ਸੁਰੱਖਿਆ ਮੁਹਈਆ ਕਰਵਾਈ ਜਾਵੇ ਅਤੇ ਅਗਰ ਕੋਈ ਸ਼ਿਕਾਇਤ ਕਰਤਾ ਆਪਣੀ ਪਹਿਚਾਣ ਗੁਪਤ ਰੱਖਣਾ ਚਾਹੁੰਦਾ ਹੈ ਤਾਂ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇ।
ਇਸ ਤੋਂ ਇਲਾਵਾ ਮੈਨੁਅਲ ਸੂਕੇਅਨਜਰ ਐਕਟ-2013 ਅਧੀਨ ਬੈਠਕ ਆਯੋਜਿਤ ਕੀਤੀ ਗਈ।ਇਸ ਬਾਰੇ ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ਅਫਸਰ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਸਰਵੇ ਕਰਵਾਇਆ ਗਿਆ ਸੀ ਅਤੇ ਇਸ ਐਕਟ ਅਧੀਨ ਕੋਈ ਵੀ ਕੇਸ ਨਹੀਂ ਪਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਨੇ ਰੇਲਵੇ ਵਿਭਾਗੀ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਟਰੈਕ ਦੀ ਸਫਾਈ ਮਸ਼ੀਨਾਂ ਨਾਲ ਕਰਵਾਈ ਜਾਵੇ।ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਸਖਤੀ ਨਾਲ ਹਦਾਇਤ ਕਰਦਿਆਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਵੀ ਸੁਰੱਖਿਆ ਦਾ ਸਮਾਨ ਦਿੱਤਾ ਜਾਵੇ ਤਾਂ ਜੋ ਸੂਰੱਖਿਆ ਦੇ ਲਈ ਹੈਲਮੈਟ, ਦਸਤਾਨੇ, ਲਾਂਗ ਬੂਟ ਆਦਿ ਸਮਾਨ ਪਾ ਕੇ ਹੀ ਸਾਫ ਸਫਾਈ ਕੀਤੀ ਜਾਵੇ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਣਜੀਤ ਸਿੰਘ ਐਸ.ਪੀ. ਪਠਾਨਕੋਟ, ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ਅਫਸਰ ਪਠਾਨਕੋਟ, ਪਰਮਪਾਲ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਐਡਵੋਕੇਟ ਜੋਤੀ ਪਾਲ ਪ੍ਰਧਾਨ ਐਨ.ਜੀ.ਓ, ਰਜਨੀਸ਼ ਸਲਾਰੀਆ ਉਪ ਜ਼ਿਲ੍ਹਾ ਅਟਾਰਨੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।