Thursday, March 12, 2026

ਕੌਮੀ ਪੋਸ਼ਣ ਮਾਹ ਐਵਾਰਡ ਸਮਾਰੋਹ ਦੌਰਾਨ ਪੰਜਾਬ ਨੇ ਜਿੱਤੇ ਚਾਰ ਐਵਾਰਡ

ਡੀ.ਸੀ ਮਾਨਸਾ ਅਪਨੀਤ ਰਿਆਤ ਨੂੰ ਮਿਲਿਆ ਕੌਮੀ ਐਵਾਰਡ

PPN1010201818ਭੀਖੀ, 10 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜਿਲ੍ਹੇ ਵਿਚ ਪੋਸ਼ਣ ਮਾਹ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਨਵੀਂ ਦਿੱਲੀ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਉਚੇਚੇ ਤੌਰ `ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਨਵੀਂ ਦਿੱਲੀ ਵਿਖੇ ਹੋਏ ਕੌਮੀ ਪੋਸ਼ਣ ਐਵਾਰਡ ਸਮਾਰੋਹ ਦੌਰਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਜਿਲ੍ਹਾ ਪੱਧਰੀ ਲੀਡਰਸ਼ਿਪ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਹ ਐਵਾਰਡ ਨੀਤੀ ਆਯੋਗ ਦੇ ਉਪ ਪ੍ਰਧਾਨ ਡਾ. ਰਾਜੀਵ ਕੁਮਾਰ ਨੇ ਦਿੱਤਾ।
ਪੰਜਾਬ ਦੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਭਲਾਈ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਉਚੇਚੇ ਤੌਰ `ਤੇ ਡਿਪਟੀ ਕਮਿਸ਼ਨਰ ਨੂੰ ਵਧਾਈ ਦਿੱਤੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਮੀਨੀ ਪੱਧਰ `ਤੇ ਪੋਸ਼ਣ ਅਭਿਆਨ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਦੇ ਸਿੱਟੇ ਵਜ਼ੋਂ ਪੰਜਾਬ ਨੂੰ ਚਾਰ ਕੌਮੀ ਐਵਾਰਡ ਮਿਲੇ ਹਨ।
     ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਪੋਸ਼ਣ ਅਭਿਆਨ ਦਾ ਮੁੱਖ ਮੰਤਵ ਕੁਪੋਸ਼ਣ ਦਾ ਖਾਤਮਾ ਕਰਨਾ ਹੈ।ਉਨਾਂ ਕਿਹਾ ਕਿ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ ਦੀ ਅਗਵਾਈ ਹੇਠ ਸਤੰਬਰ ਮਹੀਨਾ `ਪੋਸ਼ਣ ਅਭਿਆਨ ਰਾਸ਼ਟਰੀ ਪੋਸ਼ਣ ਮਹੀਨੇ` ਵਜੋਂ ਮਨਾਇਆ ਗਿਆ।ਜਿਸ ਦੀ ਸਫਲਤਾ ਲਈ ਇਸ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਮੁਹਾਲੀ ਵਿਖੇ ਰਾਜ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਵਿੱਚ ਉਨਾਂ ਦੇ ਵਿਭਾਗ ਤੋਂ ਇਲਾਵਾ ਸਿਹਤ, ਪੇਂਡੂ ਵਿਕਾਸ ਅਤੇ ਪੰਚਾਇਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੱਖਿਆ, ਖੁਰਾਕ ਸਪਲਾਈ ਅਤੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗ ਦੇ ਅਧਿਕਾਰੀ ਵੀ ਬੁਲਾਏ ਗਏ। ਪੋਸ਼ਣ ਮਹੀਨੇ ਦੌਰਾਨ ਸਾਰੇ ਵਿਭਾਗਾਂ ਵਲੋਂ ਮਿਲ ਕੇ ਕੰਮ ਕੀਤਾ ਗਿਆ।ਇਸ ਅਭਿਆਨ ਦਾ ਮੁੱਖ ਮਨਰੋਥ 6 ਸਾਲ ਤੱਕ ਦੇ ਬੱਚਿਆਂ ਵਿੱਚ ਸਰੀਰਿਕ ਵਿਕਾਸ ਦੀ ਕਮੀ, ਜਨਮ ਸਮੇਂ ਬੱਚਿਆਂ ਦਾ ਘੱਟ ਵਜ਼ਨ, ਬੌਨੇਪਣ ਦੀ ਸਮੱਸਿਆ, ਪੋਸ਼ਕ ਅਹਾਰ ਦੀ ਕਮੀ ਅਤੇ ਅਨੀਮਿਆ ਨੂੰ ਦੂਰ ਕਰਨਾ ਹੈ।ਇਸ ਅਭਿਆਨ ਤਹਿਤ ਔਰਤਾਂ ਅਤੇ ਬੱਚਿਆਂ ਨੂੰ ਮੁੱਖ ਤੌਰ `ਤੇ ਸ਼ਾਮਲ ਕੀਤਾ ਗਿਆ।
ਅਲਤਬਸ ੁਨਾਂ ਦੱਸਿਆ ਕਿ ਰਾਸ਼ਟਰੀ ਪੋਸ਼ਣ ਅਭਿਆਨ ਲਈ ਭਾਵੇਂ ਪੰਜਾਬ ਦੇ 7 ਜ਼ਿਲਿਆਂ ਫਰੀਦਕੋਟ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਫਿਰੋਜ਼ਪੁਰ, ਤਰਨਤਾਰਨ ਅਤੇ ਮੋਗਾ ਨੂੰ ਚੁਣਿਆ ਗਿਆ ਸੀ, ਪਰ ਵਿਭਾਗ ਵਲੋਂ ਪੋਸ਼ਣ ਅਭਿਆਨ ਨੂੰ ਲੋਕ ਲਹਿਰ ਬਣਾਉਂਦਿਆਂ ਪੋਸ਼ਣ ਮਹੀਨੇ ਦੌਰਾਨ ਸਾਰੇ 22 ਜ਼ਿਲਿਆਂ ਵਿੱਚ ਜਾਗਰੂਕਤਾ ਮੁਹਿੰਮ ਵਿੱਢੀ ਗਈ।ਇਸ ਮਹੀਨੇ ਦੌਰਾਨ ਹੇਠਲੇ ਪੱਧਰ `ਤੇ ਪੋਸ਼ਣ ਰੈਲੀਆਂ, ਗੋਦ ਭਰਾਈ, ਵਜ਼ਨ ਤਿਉਹਾਰ, ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਅਤੇ ਕੁਪੋਸ਼ਣ ਨਾਲ ਹੋਣ ਵਾਲੀਆਂ ਵੱਖ-ਵੱਖ ਤਰਾਂ ਦੀ ਬਿਮਾਰੀਆਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ।ਸਾਰੀਆਂ ਗਤੀਵਿਧੀਆਂ ਵਿੱਚ 5 ਲੱਖ ਦੇ ਕਰੀਬ ਲੋਕ ਸ਼ਾਮਲ ਹੋਏ। ਵਿਭਾਗ ਦਾ ਮੁੱਖ ਨਾਅਰਾ `ਪੌਸ਼ਟਿਕ ਖਾਓ, ਤੰਦਰੁਸਤ ਰਹੋ` ਰਿਹਾ।ਉਨਾਂ ਕਿਹਾ ਕਿ ਸੂਬੇ ਵਿੱਚ ਕੁਪੋਸ਼ਣ ਮੁਕਤ ਸਿਰਜਣਾ ਲਈ ਜਿੱਥੇ ਚੰਗੀ ਖੁਰਾਕ ਖਾਣੀ ਜ਼ਰੂਰੀ ਹੈ, ਉਥੇ ਸਿਹਤਮੰਦ ਆਦਤਾਂ ਵੀ ਪਾਉਣੀਆਂ ਜ਼ਰੂਰੀ ਹਨ। ਇਸ ਅਭਿਆਨ ਦੀ ਸਫਲਤਾ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ, ਏ.ਐਨ.ਐਮ ਅਤੇ ਡੇ.ਐਨ.ਆਰ.ਐਲ.ਐਮ (ਪੇਵਿਕਾਸ) ਨੇ ਬਹੁਤ ਮਿਹਨਤ ਕੀਤੀ ਅਤੇ ਅੱਜ ਪੰਜਾਬ ਨੂੰ ਮਿਲੇ ਚਾਰ ਐਵਾਰਡਾਂ ਦਾ ਸਿਹਰਾ ਸਾਰੇ ਅਧਿਕਾਰੀਆਂ `ਤੇ ਵਰਕਰਾਂ ਸਿਰ ਬੱਝਦਾ ਹੈ।
 

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply