ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਅਤੇ ਐਸ.ਐਸ.ਪੀ ਪਠਾਨਕੋਟ ਵੀ.ਐਸ ਸੋਨੀ ਨੇ ਸਾਂਝੇ ਤੌਰ `ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪ੍ਰਕਾਸ਼ਿਤ ਕਿਤਾਬਚਾ `ਪਰਾਲੀ ਦਾ ਸੁਚੱਜਾ ਪ੍ਰਬੰਧ` ਜਾਰੀ ਕੀਤਾ।
ਡੀ.ਸੀ ਰਾਮਵੀਰ ਆਈ.ਏ.ਐਸ ਨੇ ਦੱਸਿਆ ਕਿ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱੱਗ ਲਗਾ ਕੇ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣਾ ਨਹੀਂ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਂਣ ਵਾਲਿਆਂ ਤੇ ਨਿਗਰਾਨੀ ਲਈ ਹਰੇਕ ਪਿੰਡ ਅੰਦਰ ਇੱਕ ਨੋਡਲ ਅਫਸ਼ਰ ਵੀ ਨਿਯੁਕਤ ਕੀਤਾ ਗਿਆ ਹੈ, ਅਗਰ ਕੋਈ ਵੀ ਅਜਿਹਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਹਰਪ੍ਰੀਤ ਸਿੰਘ , ਜਗਦੀਪ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media