ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ ਜਦ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਤਜਿੰਦਰ ਕੌਰ ਦਾ ਅੱਜ ਦਿਹਾਂਤ ਹੋ ਗਿਆ।ਸੁਸਾਇਟੀ ਦੇ ਅੰਡਰ ਸੈਕਟਰੀ ਇੰਦਰਜੀਤ ਸਿੰਘ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਦੱਸਿਆ ਹੈ ਕਿ ਸ੍ਰੀਮਤੀ ਤਜਿੰਦਰ ਕੌਰ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 12-10-2018 ਦਿਨ ਸ਼਼ੁਕਰਵਾਰ ਸਵੇਰੇ 11-30 ਵਜੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨੇੜਲੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਸਵ: ਸ੍ਰੀਮਤੀ ਤਜਿੰਦਰ ਕੌਰ ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਮਿਤੀ 15-10-2018 ਦਿਨ ਸੋਮਵਾਰ ਦੁਪਹਿਰ 1-00 ਤੋਂ 2-00 ਵਜੇ ਤੱਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਏ-ਬਲਾਕ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਹੋਵੇਗੀ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …