ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬੀਤੇ ਦਿਨ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਥਰਮਲ ਬਠਿੰਡਾ ਯੂਨਿਟ-1 ਦੀ ਮਹੀਨਾਵਾਰ ਮੀਟਿੰਗ ਇਸ ਦੇ ਪ੍ਰਧਾਨ ਇੰਜ: ਮਨਜੀਤ ਸਿੰਘ ਧੰਜਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੂਬੇ ਦੇ ਸੀਨੀਅਰ ਉਪ ਪ੍ਰਧਾਨ ਇੰਜ: ਸੁਰਜੀਤ ਸਿੰਘ ਟੀਨਾ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਆਗੂਆਂ ਦੀ ਪੀ.ਐਸ.ਪੀ.ਸੀ.ਐਲ ਮੈਨੇਜਮੈਂਟ ਨਾਲ ਪਟਿਆਲਾ ਵਿਖੇ ਮੀਟਿੰਗ ਦੌਰਾਨ ਲਏ ਫੈਸਲਿਆਂ ਦੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਮੈਨੇਜਮੈਂਟ ਨੇ ਭਰੋਸਾ ਦਿੱਤਾ ਹੈ ਕਿ ਸੇਵਾ ਮੁਕਤ ਮੁਲਾਜਮਾਂ ਨੂੰ ਬਿਜਲੀ ਬਿਲਾਂ ਵਿੱਚ ਛੋਟ ਅਤੇ ਕੈਸ਼ਲੈਸ ਸਕੀਮ ਲਾਗੂ ਕਰਨਾ ਆਦਿ ਦੀਆਂ ਮੁੱਖ ਮੰਗਾਂ ਬਾਰੇ ਮੁੜ ਤੋਂ ਕੇਸ ਬੀ.ਓ.ਡੀ ਦੀ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇਗਾ, ਪੈਨਸ਼ਨ ਕੇਸਾਂ ਦੇ ਨਿਪਟਾਰੇ ਸਬੰਧੀ ਕੇਸਾਂ ਦੀ ਮੋਨੀਟਰਿੰਗ ਹੈਡ ਆਫਿਸ ਪੱਧਰ ‘ਤੇ ਕੀਤੀ ਜਾਵੇਗੀ ਅਤੇ ਬਾਕੀ ਦੀਆਂ ਮੰਗਾਂ ਬਾਰੇ ਵੀ ਜਲਦੀ ਕਾਰਵਾਈ ਕੀਤੀ ਜਾਵੇਗੀ।ਇੰਜ: ਟੀਨਾ ਨੇ ਇਹ ਵੀ ਦੱਸਿਆ ਕਿ ਜਥੇਬੰਦੀ ਵੱਲੋਂ ਅਗਲੀ ਰਣਨੀਤੀ ਤੈਅ ਕਰਨ ਲਈ 15 ਅਕਤੂਬਰ 2018 ਨੂੰ ਲੁਧਿਆਣਾ ਵਿਖੇ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ।ਮੀਟਿੰਗ ਉਪਰੰਤ ਮੈਂਬਰਾਂ ਨੇ ਇੰਜ: ਮਨਜੀਤ ਸਿੰਘ ਧੰਜਲ ਅਤੇ ਸੁਰਜੀਤ ਸਿੰਘ ਟੀਨਾ ਦੀ ਅਗਵਾਈ ਹੇਠ ਜਿਲ੍ਹਾ ਬਠਿੰਡਾ ਦੀਆਂ ਸਮੁੱਚੀਆਂ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈਆਂ ਵਲੋਂ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਮੌੜ ਦੀ ਅਗਵਾਈ ਹੇਠ ਪੈਨਸ਼ਨਰਾਂ ਦੀਆਂ ਮੰਗਾਂ ਲਈ ਡੀ.ਸੀ ਬਠਿੰਡਾ ਦੇ ਦਫਤਰ ਅੱਗੇ ਲਾਏ ਗਏ ਰੋਸ ਧਰਨੇ ਵਿੱਚ ਸ਼ਮੂਲੀਅਤ ਕੀਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media