Thursday, March 26, 2026

ਪੇਂਡੂ ਵਿਕਾਸ ਤੇ ਪੰਚਾਇਤ ਸਕੱਤਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਸਰਕਾਰ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀ ਸੰਦਾਂ ‘ਤੇ ਦੇ ਰਹੀ ਹੈ ਸਬਸਿਡੀ -ਸਕੱਤਰ

PPN1110201818ਪਠਾਨਕੋਟ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜ਼ਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਵਲੋਂ ਅੱਜ ਜ਼ਿਲ੍ਹਾ ਪਠਾਨਕੋਟ ਦਾ ਵਿਸ਼ੇਸ਼ ਦੌਰਾ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਲਈ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਸੁਝਾਅ ਵੀ ਲਏ ਗਏ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਵਿਸ਼ੇਸ਼ ਤੌਰ ‘ਤੇ ਹਾਜਰ  ਸਨ।
     ਸਕੱਤਰ ਅਨੁਰਾਗ ਵਰਮਾ ਨੇ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁੱਲ ਨਾ ਲਗਾਉਣ ਤਾਂ ਜੋ ਜ਼ਮੀਨ ਦੀ ਸਿਹਤ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।ਮੀਟਿੰਗ ਦੌਰਾਨ ਵਰਮਾ ਨੇ ਕਿਹਾ ਕਿ ਸਰਕਾਰ ਵਲੋਂ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀ ਸੰਦਾਂ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।ਉਨਾਂ ਸਹਿਕਾਰਤਾ ਵਿਭਾਗ ਪਠਾਨਕੋਟ ਦੇ ਡਿਪਟੀ ਰਜਿਸਟਰਾਰ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਸੁਸਾਇਟੀਆਂ ਬਣਾਉਣ ਅਤੇ ਖੇਤੀਬਾੜੀ ਨਾਲ ਸਬੰਧਤ ਸਾਰੇ ਸੰਦ ਇੰਨ੍ਹਾਂ ਸੁਸਾਇਟੀਆਂ ਨੂੰ ਮੁਹੱਈਆ ਕਰਵਾਉਣ ਤਾਂ ਜੋ ਛੋਟੇ ਕਿਸਾਨ ਇੰਨ੍ਹਾਂ ਸੰਦਾਂ ਦੀ ਵਰਤੋਂ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਸਕਣ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਹੈਪੀ ਸੀਡਰ ਜਾਂ ਹੋਰ ਸੰਦਾਂ ਰਾਹੀਂ ਕਣਕ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਹੋਣ ਨਾਲ ਹਰ ਵਿਅਕਤੀ ਨੂੰ ਨੁਕਸਾਨ ਝੱਲਣਾ ਪੈਂਦਾ ਹੈ।
     ਮੀਟਿੰਗ ਵਿੱਚ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ, ਪਰਮਪਾਲ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਡਾ. ਹਰਪ੍ਰੀਤ ਸਿੰਘ, ਡਾ. ਜਗਦੀਪ ਸਿੰਘ, ਡਾ. ਪਿ੍ਰਯੰਕਾ ਅਤੇ ਅਗਾਂਹ ਵਧੂ ਕਿਸਾਨ ਹਾਜਰ ਸਨ।
 

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply