ਪਠਾਨਕੋਟ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਡਾ. ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਤਿਮਾਹੀ ਮੀਟਿੰਗ ਕੀਤੀ ਗਈ। ਜਿਸ ਵਿਚ ਰਾਮਵੀਰ ਡਿਪਟੀ ਕਮਿਸ਼ਨਰ, ਵਿਵੇਕਸੀਲ ਸੋਨੀ ਐਸ.ਐਸ.ਪੀ ਰਾਕੇਸ਼ ਕੁਮਾਰ ਸ਼ਰਮਾ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਕੇਵਲ ਕ੍ਰਿਸਨ ਸਿਵਲ ਜੱਜ ਸੀਨੀਅਰ ਡਿਵੀਜਨ, ਕਪਿਲ ਅਗਰਵਾਲ ਸੀ.ਜੇ.ਐਮ ਅਤੇ ਰਜਨੀਸ ਸਲਾਰੀਆ ਏ.ਡੀ.ਏ ਅਦਿ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਆਪਣੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।ਇਸ ਤੋ ਇਲਾਵਾ ਕੌਮੀ ਕਾਨੂੰਨੀ ਸੇਵਾਵਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 08.12.2018 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਿਕਰ ਕੀਤਾ ਗਿਆ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media