Monday, August 31, 2026

ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ `ਚ ਰਹਿਣ ਲਈ ਪਛਾਣ ਪੱਤਰ ਲੈਣਾ ਜ਼ਰੂਰੀ- ਡੀ.ਸੀ.ਪੀ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ Ban Ordersਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਜੁਰਮਾਂ ਦੀ ਰੋਕਥਾਮ ਲਈ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਆਪਣੀਆਂ ਇਹਨਾਂ ਸਥਾਨਾਂ ਵਿੱਚ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਂਦਾ ਹੈ ਤਾਂ ਉਸ ਵਿਅਕਤੀ ਅਤੇ ਉਸ ਦੇ ਨਾਲ ਆਏ ਹੋਰ ਵੀ ਸਾਥੀਆਂ ਦਾ ਨਾਮ, ਪਤਾ, ਥਾਣਾ ਆਦਿ ਸਬੰਧੀ ਤਸਦੀਕਸ਼ੁਦਾ ਕਾਗਜ਼ਾਤ ਲੈ ਕੇ ਆਪਣੇ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ ਗੈਸਟ ਹਾਊਸ ਦੇ ਰਜਿਸਟਰ ਵਿੱਚ ਇੰਦਰਾਜ ਕਰੇਗਾ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।ਇਹ ਹੁਕਮ 6 ਦਸੰਬਰ 2018 ਤੱਕ ਲਾਗੂ ਰਹੇਗਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਪ੍ਰਿੰਸੀਪਲ ਵਾਲੀਆ `ਬੈਸਟ ਪ੍ਰਿੰਸੀਪਲ 2026` ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਆਪਣੀਆਂ ਪ੍ਰਾਪਤੀਆਂ ਦੀ …

Leave a Reply