ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਰੈੱਡ ਕਰਾਸ ਯੂਨਿਟ ਦੁਆਰਾ ਖਾਲਸਾ ਕਾਲਜ ਆਫ
ਫਾਰਮੇਸੀ ਨਾਲ ਮਿਲ ਕੇ ਸਿਹਤ ਜਾਂਚ ਲਈ ‘ਹੈਲਥ ਚੈਕਅਪ ਕੈਂਪ ਲਗਾਇਆ ਗਿਆ।ਵੂਮੈਨ ਕਾਲਜ ਵਿਖੇ ਲਗਾਏ ਗਏ ਇਸ ਕੈਂਪ ’ਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਆਪਣੀ ਸਿਹਤ ਦੀ ਜਾਂਚ ਕਰਵਾਈ।
ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਲਗਾਏ ਕੈਂਪ ’ਚ ਫ਼ਾਰਮੇਸੀ ਵਿਭਾਗ ਤੋਂ ਡਾ. ਚਰਨਜੀਤ ਸਿੰਘ ਅਤੇ ਡਾ. ਸਟਾਲਨਜੀਤ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਲਈ ਸੁਝਾਅ ਵੀ ਦਿੱਤੇ।
ਇਸ ਤੋਂ ਪਹਿਲਾਂ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਡਾਕਟਰਾਂ ਦੀ ਟੀਮ ਦਾ ਸਵਾਗਤ ਕੀਤਾ।ਉਨ੍ਹਾਂ ਇਸ ਮੌਕੇ ਮੈਡੀਕਲ ਚੈੱਕਅਪ ਦੀ ਸਹੂਲਤ ਅਤੇ ਸਿਹਤ ਸਬੰਧੀ ਮੁੱਦਿਆਂ ’ਤੇ ਚਾਨਣਾ ਪਾਉਂਦਿਆ ਕਿਹਾ ਕਿ ਹਰੇਕ ਇਨਸਾਨ ਨੂੰ ਕਸਰਤ ਅਤੇ ਆਪਣੀਆਂ ਖਾਣ-ਪੀਣ ਵਾਲੀਆਂ ਵਸਤੂਆਂ ’ਤੇ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਆਮ ਬਿਮਾਰੀਆਂ ਦੀ ਰੋਕਥਾਮ ਬਾਰੇ ਲੋੜੀਂਦੀ ਜਾਣਕਾਰੀ ਵੀ ਪ੍ਰਦਾਨ ਕੀਤੀ ਅਤੇ ਸਿਹਤਮੰਦ ਜੀਵਨ ਢੰਗ ਅਪਨਾਉਣ ਲਈ ਉਤਸ਼ਾਹਿਤ ਕੀਤਾ।ਕੈਂਪ ਨੂੰ ਸਫ਼ਲਤਾਪੂਰਵਕ ਚਲਾਉਣ ਲਈ ਉਨ੍ਹਾਂ ਰੈਡ ਕਰਾਂਸ ਯੂਨਿਟ ਦੇ ਕੋਆਰਡੀਨੇਟਰ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media