ਬਟਾਲਾ, 24 ਅਗਸਤ (ਨਰਿੰਦਰ ਬਰਨਾਲ) – ਧਨੋਆ ਪੱਤਣ ਲਾਗੇ ਬਿਆਸ ਦਰਿਆ ਤੇ ਬਣ ਰਿਹਾ ਪੁੱਲ ਮਾਰਚ 2 15 ਤੱਕ ਬਣ ਕੇ ਮੁਕੰਮਲ ਹੋ ਜਾਵੇਗਾ ਜਿਸਦਾ ਜ਼ਿਲ੍ਹਾ ਗੁਰਦਾਸਪੁਰ, ਬੇਟ ਖੇਤਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਧਨੋਆ ਪੁੱਲ ਦੇ ਕੰਮ ਦੀ ਪ੍ਰਗਤੀ ਦਾ ਮੌਕੇ ਤੇ ਜਾਇਜਾ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਨੇ ਦੱਸਿਆ ਕਿ ਕਰੀਬ 65 ਕਰੋੜ ਦੀ ਲਾਗਤ ਨਾਲ ਬਣ ਰਹੇ ਇਸ ਪੁੱਲ ਦੀ ਲੰਭਾਈ 755 ਮੀਟਰ ਹੋਵੇਗੀ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੀ ਦੇਖ-ਰੇਖ ਹੇਠ ਦੇਸ਼ ਦੀ ਇੱਕ ਨਾਮੀ ਕੰਪਨੀ ਵੱਲੋਂ ਇਸ ਪੁੱਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਮਾਰਚ 2015 ਤੱਕ ਇਸ ਪੁੱਲ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਤ੍ਰਿਖਾ ਨੇ ਦੱਸਿਆ ਕਿ ਧਨੋਆ ਪੁੱਲ ਦਾ 70 ਫੀਸਦੀ ਤੋਂ ਵੱਧ ਨਿਰਮਾਣ ਮੁਕੰਮਲ ਹੋ ਗਿਆ ਹੈ ਅਤੇ ਪੁੱਲ ਦੇ ਦੋਹੀਂ ਪਾਸੇ ਸੜਕ ਦਾ ਨਿਰਮਾਣ ਵੀ ਮੁਕੰਮਲ ਹੋਣ ਦੇ ਕਿਨਾਰੇ ਹੈ।ਡਿਪਟੀ ਕਮਿਸ਼ਨਰ ਨੇ ਪੁੱਲ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜਾ ਲੈਣ ਮੌਕੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ. ਬਲਜੀਤ ਸਿੰਘ ਅਤੇ ਕੰਪਨੀ ਦੇ ਠੇਕੇਦਾਰ ਨੂੰ ਪੁੱਲ ਦੇ ਨਿਰਮਾਣ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਾਰਚ 2015 ਤੋਂ ਪਹਿਲਾਂ ਇਸ ਪੁੱਲ ਦਾ ਨਿਰਮਾਣ ਮੁਕੰਮਲ ਕੀਤਾ ਜਾਵੇ ਤਾਂ ਜੋ ਜਲਦੀ ਹੀ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …