ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿਹਤ ਵਿਭਾਗ ਵਲੋਂ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਗੈਰ ਕਾਨੂੰਨੀ ਪਾਣੀ ਅਤੇ ਸੋਡਾ ਨਿਰਮਾਨ
ਅਤੇ ਬੋਟਲਿੰਗ ਯੂਨਿਟਾਂ ਦੇ ਖਿਲਾਫ਼ ਕਾਰਵਾਈ ਕਰਦਿਆਂ ਹੋਇਆਂ ਇਨ੍ਹਾਂ ਦੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਤਿੰਨ ਬੋਟਲਿੰਗ ਯੂਨਿਟਾਂ ਤੇ ਛਾਪੇਮਾਰੀ ਕੀਤੀ ਗਈ ਸੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਅਫਸਰ ਡਾ. ਲਖਬੀਰ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਫਤਿਹ ਸਿੰਘ ਕਾਲੌਨੀ ਅਤੇ ਅੰਨ੍ਹਗੜ੍ਹ ਵਿਖੇ ਛਾਪੇਮਾਰੀ ਕੀਤੀ ਗਈ ਅਤੇ 10 ਹਜ਼ਾਰ ਬੋਤਲਾਂ ਪੈਕ ਕੀਤਾ ਐਕਵਾ ਫਾਈਨ ਪਾਣੀ ਅਤੇ ਕਲੱਬ ਸੋਡਾ ਵੀ-ਜੋਸ਼ ਨਾਂ ਦੀ ਕੋਲਡ ਡਿੰਕ ਨੂੰ ਜ਼ਬਤ ਕੀਤਾ ਗਿਆ ਹੈ। ਡਾ. ਭਾਗੋਵਾਲੀਆ ਨੇ ਦੱਸਿਆ ਕਿ ਇਹ ਫੈਕਟਰੀ ਰਿਹਾਇਸ਼ੀ ਕਾਲੌਨੀ ਵਿਚ ਚੱਲ ਰਹੀ ਸੀ ਅਤੇ ਇਸ ਪਾਸ ਕਿਸੇ ਤਰ੍ਹਾਂ ਦਾ ਕੋਈ ਵੀ ਲਾਇਸੰਸ ਨਹੀਂ ਸੀ ਅਤੇ ਇਸ ਨੂੰ ਸਾਹਿਲ ਨਾਂ ਦਾ ਇਕ ਵਿਅਕਤੀ ਚਲਾ ਰਿਹਾ ਸੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਦੇ ਚਾਰ ਤਰ੍ਹਾਂ ਦੇ ਸੈਂਪਲ ਲੈਣ ਤੋਂ ਬਾਅਦ ਫੈਕਟਰੀ ਨੂੰ ਸੀਲ ਕਰ ਦਿੱਤਾ ਗਿਆ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media