Sunday, October 4, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀ.ਵੀ.ਐਸ ਕੰਪਨੀ ਵਲੋਂ ਦੋ ਮੋਟਰਸਾਈਕਲ ਭੇਟ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ ਕੰਪਨੀ ਵੱਲੋਂ ਦੋ PPN1310201805ਮੋਟਰਸਾਈਕਲ ਅਪਾਚੀ ਆਰ.ਆਰ-310 ਤੇ ਰੇਡੀਓਨ-110 ਭੇਟ ਕੀਤੇ ਗਏ, ਜਿਸ ਦੀ ਚਾਬੀਆਂ ਟੀ.ਵੀ.ਐਸ ਕੰਪਨੀ ਦੇ ਏਰੀਆ ਮੈਨੇਜਰ ਪ੍ਰਦੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੂੰ ਸੌਂਪੀਆਂ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।ਕੰਪਨੀ ਦੇ ਏਰੀਆ ਮੈਨੇਜਰ ਪ੍ਰਦੀਪ ਸਿੰਘ ਨੇ ਕਿਹਾ ਕਿ ਕੰਪਨੀ ਵੱਲੋਂ ਨਵੇਂ ਤਿਆਰ ਕੀਤੇ ਉਕਤ ਮੋਟਰਸਾਈਕਲ ਸ਼ਰਧਾ ਨਾਲ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੇ ਹਨ ਅਤੇ ਕੰਪਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਹੈ।
ਇਸ ਮੌਕੇ ਮੁਖਤਾਰ ਸਿੰਘ ਮੈਨੇਜਰ ਲੰਗਰ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਗੁਰੂ ਨਾਨਕ ਆਟੋ ਮੋਬਾਇਲ ਅੰਮ੍ਰਿਤਸਰ ਦੇ ਮਾਲਕ ਜਸਵੰਤ ਸਿੰਘ ਬੇਦੀ, ਟੀ.ਵੀ.ਐਸ ਕੰਪਨੀ ਦੇ ਟੀਮ ਮੈਨੇਜਰ ਰਾਕੇਸ਼ ਕਾਲੜਾ ਸਮੇਤ ਹੋਰ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply