Tuesday, September 29, 2026

ਹਿਰਦੇ ਪ੍ਰੋਜੈਕਟ ਅਧੀਨ ਪੋਸਟਰ ਮੇਕਿੰਗ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨੇ ਜਿੱਤੇ ਇਨਾਮ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਅਧੀਨ  ਚੱਲ ਰਹੇ ਮੁੱਖ ਅਧਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. PPN1410201815ਪਬਲਿਕ ਸਕੂਲ ਜੀ.ਟੀ ਰੋਡ ਨੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀ ਦੇਖ-ਰੇਖ ਅਧੀਨ ‘ਹਿਰਦੇ ਪ੍ਰੋਜੈਕਟ’ ਅਧੀਨ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਕੰਪਨੀ ਬਾਗ ਅੰਮ੍ਰਿਤਸਰ ਵਿਖੇ ਵਿਦਿਆਰਥੀਆਂ ਦੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਸਿਮਰਨਪ੍ਰੀਤ ਕੌਰ ਅੱਠਵੀਂ ਏ ਦੀ ਵਿਦਿਆਰਥਣ ਨੇ ਦੂਜਾ ਸਥਾਨ 3100 ਰੁਪਏ ਨਕਦ ਇਨਾਮ ਅਤੇ ਸਮਰੀਤ ਕੌਰ ਅੱਠਵੀਂ ਬੀ ਨੇ 1100 ਰੁਪਏ ਹੌਂਸਲਾਂ ਅਫਜ਼ਾਈ ਇਨਾਮ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਹ ਮੁਕਾਬਲੇ “ਵਿਰਾਸਤ ਦਾ ਤੁਹਾਡੇ ਲਈ ਕੀ ਮਹੱਤਵ ਹੈ” ਵਿਸ਼ੇ ਅਧੀਨ ਕਰਵਾਏ ਗਏ ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਆਪਣੇ ਵਿਰਸੇ ਅਤੇ ਸਭਿਆਚਾਰ ਤੋਂ ਜਾਣੂ ਕਰਵਾਉਣਾ ਸੀ।ਵਿਦਿਆਰਥੀਆਂ ਦੇ ਸਕੂਲ ਪਹੁੰਚਣ ਤੇ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਡਾਇਰੈਕਟਰ/ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਅਤੇ ਮੁੱਖ ਅਧਿਆਪਿਕਾ ਸ਼੍ਰੀਮਤੀ ਕੰਵਲਪ੍ਰੀਤ ਕੌਰ ਨੇ ਕਲਾ ਅਧਿਆਪਕਾਵਾਂ ਮਨਜਿੰਦਰ ਕੌਰ,ਟੀਨਾ ਸ਼ਰਮਾ ਅਤੇ ਵਿਦਿਆਰਥੀਆਂ ਨੂੰ ਇਸ ਸਫਲਤਾ ਦੀ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।
 

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply