ਸਿੱਖਿਆ ਮੰਤਰੀ ਵਲੋਂ ਸਕੂਲ ਨੂੰ 5 ਲੱਖ ਦੀ ਗਰਾਂਟ ਦਾ ਐਲਾਨ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਹੰਤ ਕੌਸ਼ਲ਼ ਦਾਸ ਡੀ.ਏ.ਵੀ ਪਬਲਿਕ ਸਕੂਲ ਨੇਸ਼ਟਾ ਅਟਾਰੀ ਵਿਖੇ ਇਨਾਮ ਵੰਡ ਸਮਾਰੋਹ
ਦਾ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ।ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਦਕਿ ਸਿੱਖਿਆ ਮੰਤਰੀ ਵਲੋਂ ਬੱਚਿਆਂ ਨੂੰ ਇਨਾਮ ਵੰਡੇ ਗਏ।
ਸੋਨੀ ਨੇ ਬੱਚਿਆਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਪੜ੍ਹਾਈ ਕਰਨ ਤਾਂ ਜੋ ਆਪਣੇ ਭਵਿੱਖ ਨੂੰ ਉਜਵਲ ਬਣਾ ਸਕਣ।ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਵੀ ਸਿੱਖਿਆ ਪਖੋਂ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਜਾ ਰਿਹਾ ਹੈ।ਉਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੋ-ਦੋ ਪੌਦੇ ਆਪਣੇ ਜੀਵਨ ਵਿੱਚ ਜ਼ਰੂਰ ਲਗਾਉਣ ਤੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਕਿਹਾ।ਸੋਨੀ ਵਲੋਂ ਸਕੂਲ ਦੇ ਵਿਹੜੇ ਵਿੱਚ ਪੌਦਾ ਵੀ ਲਗਾਇਆ ਗਿਆ।ਮੰਤਰੀ ਸੋਨੀ ਨੇ ਸਕੂਲ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਅਤੇ ਸਕੂਲ ਵਿੱਚ ਬਣੀ ਨਵੀਂ ਪ੍ਰਯੋਗਸ਼ਾਲਾ ਦਾ ਉਦਘਾਟਨ ਵੀ ਕੀਤਾ।ਓਮ ਪ੍ਰਕਾਸ਼ ਸੋਨੀ ਨੂੰ ਸਕੂਲ ਦੇ ਪ੍ਰਿੰਸੀਪਲ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਪਰਮਜੀਤ ਕੁਮਾਰ ਵਲੋਂ ਸਕੂਲ ਦੀ ਸਲਾਨਾ ਰਿਪੋਰਟ ਵੀ ਪੜ੍ਹੀ ਗਈ।ਸਮਾਗਮ ਵਿੱਚ ਡਾ. ਨੀਲਮ ਕਾਮਰਾ, ਜੇ.ਪੀ ਸੂਰ ਡਾਇਰੈਕਟਰ ਡੀ.ਏ.ਵੀ ਪਬਲਿਕ ਸਕੂਲਜ਼, ਸੀ.ਓ ਭੱਟੀ, ਡਾ. ਰਜੇਸ਼ ਕੁਮਾਰ, ਡਾ. ਵੀ.ਪੀ ਲਖਨਪਾਲ, ਐਡਵੋਕੇਟ ਸੁਦਰਸ਼ਨ ਕਪੂਰ, ਡਾ. ਪੁਸ਼ਪਿੰਦਰ ਵਾਲੀਆ, ਕੈਪਟਨ ਸੰਜੀਵ ਸ਼ਰਮਾ, ਪ੍ਰਿੰਸੀਪਲ ਡਾ. ਨੀਰਾ ਸ਼ਰਮਾ, ਡਾ. ਅੰਜਨਾ ਗੁਪਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪ੍ਰਮੁੱਖ ਸ਼ਖ਼ਸ਼ੀਅਤਾਂ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media