Tuesday, July 15, 2025
Breaking News

ਪੰਜਾਬੀ ਮਾਂ ਬੋਲੀ ਨੂੰ ਹਰ ਥਾਂ ਮਿਲੇ ਸਤਿਕਾਰ – ਬਾਬਾ ਹਰਦੀਪ ਸਿੰਘ

ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਮਾਂ ਬੋਲੀ ਨੂੰ ਅੱਖੋ ਪਰੋਖੇ ਕਰਨ ’ਤੇ ਨਵਜੋਤ ਸਿੰਘ ਸਿੱਧੂ ਨੇ ਔਖ ਪ੍ਰਗਟ ਕੀਤੀ Baba Hardeep Sਹੈ।ਪੰਜਾਬੀ ਮਾਂ ਬੋਲੀ ਸਤਿਕਾਰ ਜਥੇਬੰਦੀ ਵੱਲੋਂ ਸੂਚਨਾ ਅਧਿਕਾਰ ਕਾਨੂੰਨ ਤਹਿਤ ਪ੍ਰਾਪਤ ਕੀਤੀ ਜਾਣਕਾਰੀ ਵਿੱਚ ਅਜਿਹਾ ਸਾਹਮਣੇ ਆਇਆ ਹੈ।ਜਥੇਬੰਦੀ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਪੰਜਾਬੀ ਮਾਂ ਬੋਲੀ ਨੂੰ ਹਰ ਥਾਂ ਸਤਿਕਾਰ ਦੇਣ ਦੀ ਮੰਗ ਫਿਰ ਦੁਹਰਾਈ ਹੈ। ਸਥਾਨਕ ਸਰਕਾਰ, ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ, ਪੁਰਤੱਤਵ ਅਤੇ ਅਜਾਇਬ ਘਰ, ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਦੀ ਆਰ.ਟੀ.ਆਈ ਤਹਿਤ ਲਈ ਪੰਜਾਬੀ ਸਬੰਧੀ ਹਿਦਾਇਤਾਂ ਦੀ ਚਿੱਠੀ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਇਨ੍ਹਾਂ ਵਿਭਾਗਾਂ ਸਮੇਤ ਪੰਜਾਬ ਦੇ ਹਰ ਵਿਭਾਗ ਵਿੱਚ ਪੰਜਾਬੀ ਮਾਂ ਬੋਲੀ ਨੂੰ ਤਿਲਾਂਜਲੀ ਦੇ ਕੇ ਗੈਰ ਪੰਜਾਬੀ ਭਾਸ਼ਾਵਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ, ਪਰ ਵਿਭਾਗ ਦੇ ਕਿਸੇ ਵੀ ਮੰਤਰੀ ਨੂੰ ਇਸ ਦੀ ਪ੍ਰਵਾਹ ਨਹੀਂ ਹੈ। ਸੂਚਨਾ ਅਧਿਕਾਰ ਕਾਨੂੰਨ 2005 ਤਹਿਤ ਪ੍ਰਾਪਤ ਨਕਲ ਵਿੱਚ ਨਵਜੋਤ ਸਿੰਘ ਸਿੱਧੂ ਦੀਆਂ ਹਦਾਇਤਾਂ ਸਬੰਧੀ ਲਿਖਿਆ ਗਿਆ ਹੈ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਤੇ ਅਜਾਇਬ ਘਰ ਵਿਭਾਗ ਵਿੱਚ ਬਹੁਤ ਸਾਰਾ ਦਫ਼ਤਰੀ ਕੰਮ-ਕੰਮ ਪੰਜਾਬੀ ਭਾਸ਼ਾ ਵਿੱਚ ਨਹੀਂ ਕੀਤਾ ਜਾ ਰਿਹਾ ਹੈ। ਸਿੱਧੂ ਨੇ ਲਿਖਿਆ ਕਿ ਪੰਜਾਬੀ ਮਾਂ ਬੋਲੀ ਨੂੰ ਉਤਸ਼ਾਹਿਤ/ਪ੍ਰਫੁਲਤ ਕਰਨ ਲਈ ਵਿਭਾਗ ਅਧੀਨ ਆਉਂਦੇ ਸਾਰੇ ਦਫ਼ਤਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਭਵਿੱਖ ਵਿੱਚ ਸਾਰਾ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਇਆ ਜਾਵੇ।ਸਿੱਧੂ ਨੇ ਚਿਤਾਵਨੀ ਦਿੰਦਿਆ ਲਿਖਿਆ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰ/ਕਰਮਚਾਰੀ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਅਜੇ ਵੀ ਪੰਜਾਬੀ ਦੇ ਬਹੁਤ ਸਾਰੇ ਸਰਕਾਰੀ, ਗੈਰ ਸਰਕਾਰੀ ਵਿਭਾਗਾਂ ਵਿੱਚ ਪੰਜਾਬੀ ਮਾਂ ਬੋਲੀ ਨੂੰ ਦੇਸ਼ ਨਿਕਾਲਾ ਦੇ ਦਿੱਤਾ ਹੈ ਜੋ ਕਿ ਇੱਕ ਸੋਚੀ ਸਮਝੀ ਸਾਜ਼ਿਸ ਤਹਿਤ ਕੀਤੀ ਜਾ ਰਿਹਾ ਹੈ, ਉਹਨਾਂ ਕਿਹਾ ਕਿ ਸਰਕਾਰਾਂ ਪੰਜਾਬੀ ਮਾਂ ਬੋਲੀ ਨੂੰ ਤੁਰੰਤ ਉਸ ਦਾ ਬਣਦਾ ਮਾਣ ਸਤਿਕਾਰ ਦੇਣ।

 

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply