ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਨਰੂਆਣਾ ਰੋਡ ’ਤੇ ਸਥਿਤ ਬੀਕਾਨੇਰ ਰੇਲਵੇ ਲਾਈਨ ’ਤੇ ਇਕ 10ਕੁ ਸਾਲ
ਦੇ ਲੜਕੇ ਦੀ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ ਲੱਤ ਅਤੇ ਬਾਂਹ ਕੱਟੇ ਜਾਣ ਦੀ ਸੂਚਨਾ ਮਿਲਣ `ਤੇੇ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਤੁਰੰਤ ਲੜਕੇ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੋਰਾਨ ਲੜਕੇ ਨੂੰ ਖੂਨ ਦੀਆਂ ਦੋ ਬੋਤਲਾਂ ਵੀ ਉਪਲੱਬਧ ਕਰਵਾਈਆਂ ਗਈਆਂ।ਬਾਅਦ ਵਿੱਚ ਡਾਕਟਰ ਵਲੋਂ ਲੜਕੇ ਨੂੰ ਫਰੀਦਕੋਟ ਮੈਡੀਕਲ ਕਾਲਜ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਇਥੇ ਜ਼ਿਕਰਯੋਗ ਇਹ ਹੈ ਕਿ ਬੱਚਾ ਸਾਰੀ ਰਾਤ ਜਾਗਰਣ ’ਤੇ ਗਿਆ ਹੋਇਆ ਸੀ, ਜਦ ਉਹ ਘਰ ਆਇਆ ਤਾਂ ਵੱਡੇ ਭਰਾ ਵਲੋਂ ਡਾਂਟ ਦਿੱਤਾ ਗਿਆ ਤਾਂ ਉਹ ਘਰੋਂ ਭੱਜ ਗਿਆ ਸੀ।ਇਸ ਤੋਂ ਬਾਅਦ ਵਿੱਚ ਇਹ ਘਟਨਾ ਵਾਪਰ ਗਈ। ਲੜਕੇ ਦੀ ਪਹਿਚਾਣ ਹਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਢਿੱਲੋਂ ਬਸਤੀ ਵਜੋਂ ਹੋਈ ਹੈ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media