ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਾਲੀਵਾਲ ਟੀਮ ਦੀਆਂ ਖਿਡਾਰਣਾਂ ਨੇ ਗੁਰੂ ਨਾਨਕ
ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਇੰਟਰ ਕਾਲਜ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਹੈ ਅਤੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਉਕਤ ਟੀਮ ਦੀਆਂ 5 ਵਿਦਿਆਰਥਣਾਂ ਨੂੰ ਇੰਟਰ ’ਵਰਸਿਟੀ ਕੈਂਪ ਲਈ ਚੁਣ ਲਿਆ ਗਿਆ ਹੈ।
ਕਾਲਜ ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਜਾਰੀ ਸੰਦੇਸ਼ ’ਚ ਉਨ੍ਹਾਂ ਨੂੰ ਵਧਾਈ ਦਿੰਦਿਆ ਭਵਿੱਖ ’ਚ ਬੁਲੰਦੀਆਂ ਛੂਹਣ ਲਈ ਉਤਸ਼ਾਹਿਤ ਕੀਤਾ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਸੰਸਥਾ ਸਬੰਧੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।
ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਖਿਡਾਰਨਾਂ ਦੀ ਇਸ ਪ੍ਰਾਪਤੀ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਟੀਮ ਦੀਆਂ 5 ਖਿਡਾਰਣਾਂ ਜਿਨ੍ਹਾਂ ’ਚੋਂ ਦਿਲਜੀਤ ਕੌਰ, ਬਲਜੀਤ ਕੌਰ, ਜਸਪ੍ਰੀਤ ਕੌਰ, ਸੰਦੀਪ ਕੌਰ ਅਤੇ ਕਮਲਜੀਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 22 ਅਕਤੂਬਰ ਨੂੰ ਹੋਣ ਜਾ ਰਹੇ ਇੰਟਰ ਵਰਸਿਟੀ ਕੈਂਪ ਲਈ ਚੁਣਿਆ ਗਿਆ ਹੈ।ਉਨ੍ਹਾਂ ਨੇ ਇਸ ਮੌਕੇ ਖਿਡਾਰਨਾਂ ਨੂੰ ਜੀਵਨ ’ਚ ਹੋਰ ਪ੍ਰਾਪਤੀਆਂ ਤੇ ਉਚਾਈਆਂ ਛੂਹਣ ਲਈ ਪ੍ਰੇਰਿਤ ਕੀਤਾ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media