Monday, July 27, 2026

ਮਾਤਾ ਸੁਖਵਿੰਦਰ ਕੌਰ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇੇ ਐਡੀਸ਼ਨਲ ਮੈਨੇਜਰ ਲਖਵਿੰਦਰ ਸਿੰਘ ਬੱਦੋਵਾਲ ਦੀ ਮਾਤਾ ਸੁਖਵਿੰਦਰ ਕੌਰ ਦੇ ਅਕਾਲ ਚਾਲਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਕਰਮਬੀਰ ਸਿੰਘ ਕਿਆਮਪੁਰ, ਮੁਖਤਾਰ ਸਿੰਘ ਮੈਨੇਜਰ, ਹਰਭਜਨ ਸਿੰਘ ਵਕਤਾ ਮੀਡੀਆ ਇੰਚਾਰਜ, ਗੁਰਪ੍ਰੀਤ ਸਿੰਘ ਮੀਤ ਮੈਨੇਜਰ ਨੇ ਲਖਵਿੰਦਰ ਸਿੰਘ ਨਾਲ ਦੁੱਖ ਸਾਂਝਾ ਕੀਤਾ।
ਇਸੇ ਦੌਰਾਨ ਬੀਤੇ ਕੱਲ੍ਹ ਮਾਤਾ ਸੁਖਵਿੰਦਰ ਕੌਰ ਦਾ ਅੰਤਮ ਸੰਸਕਾਰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੱਦੋਵਾਲ ਵਿਖੇ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਜਸਵਿੰਦਰ ਸਿੰਘ ਦੀਨਪੁਰ ਮੈਨੇਜਰ, ਰਾਜਿੰਦਰ ਸਿੰਘ ਰੂਬੀ ਐਡੀਸ਼ਨਲ ਮੈਨੇਜਰ, ਗੁਰਬਖ਼ਸ਼ ਸਿੰਘ ਬੱਚੀਵਿੰਡ ਮੈਨੇਜਰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੇਜਾ ਕਲਾਂ, ਹਰਪ੍ਰੀਤ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੇਵ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਨੇ ਪੁੱਜ ਕੇ ਮ੍ਰਿਤਕ ਦੇਹ ’ਤੇ ਸਤਿਕਾਰ ਵਜੋਂ ਦੋਸ਼ਾਲਾ ਭੇਟ ਕੀਤਾ।ਦਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮਾਤਾ ਸੁਖਵਿੰਦਰ ਕੌਰ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਪਿੰਡ ਬੱਦੋਵਾਲ ਵਿਖੇ 22 ਅਕਤੂਬਰ ਨੂੰ ਪਵੇਗਾ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply