ਲੌਂਗੋਵਾਲ ਕਰਨਗੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਕੱਤਰਤਾ
ਅੱਜ 17 ਅਕਤੂਬਰ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੀਆਂ ਇਨ੍ਹਾਂ ਅਹਿਮ ਇਕੱਤਰਤਾਵਾਂ ਵਿਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਸਿੱਖ ਇਤਿਹਾਸ ਦੇ ਖੋਜ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਬੇਦੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸਵੇਰੇ 11:00 ਵਜੇ ਹੋਵੇਗੀ, ਜਦਕਿ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਕੱਤਰਤਾ ਦੁਪਹਿਰ 2:00 ਵਜੇ ਰੱਖੀ ਗਈ ਹੈ।ਉਨ੍ਹਾਂ ਨੇ ਇਹ ਵੀ ਦੱਸਿਆ ਕਿ 17 ਅਕਤੂਬਰ ਨੂੰ ਹੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਬਣੇ ਦਫ਼ਤਰ ਦਾ ਉਦਘਾਟਨ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤਾ ਜਾਵੇਗਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media