Wednesday, March 18, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਉਦਘਾਟਨ ਅੱਜ PPN1710201810ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਉਪਰੰਤ ਕੀਤਾ।ਇਸ ਦੀ ਕਾਰਸੇਵਾ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਉਦਘਾਟਨ ਮਗਰੋਂ ਭਾਈ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਸਟਾਫ ਨੂੰ ਸੰਬੋਧਨ ਕੀਤਾ ਅਤੇ ਆਪਣੇ ਜ਼ੁੰਮੇ ਲੱਗੀ ਸੇਵਾ ਤਨਦੇਹੀ ਨਾਲ ਨਿਭਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ ਕਾਰਜ ਸਭ ਤੋਂ ਅਹਿਮ ਹਨ ਅਤੇ ਇਸ ਵਿੰਗ ਵਿਚ ਕਾਰਜਸ਼ੀਲ ਸਟਾਫ਼ ਦੀ ਜ਼ੁੰਮੇਵਾਰੀ ਹੋਰ ਵੀ ਵਧੇਰੇ ਹੈ। ਇਸ ਦੌਰਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦਾ ਦਫ਼ਤਰ ਸਮੇਂ ਦੀਆਂ ਲੋੜਾਂ ਅਨੁਸਾਰ ਤਿਆਰ ਕੀਤਾ ਗਿਆ ਹੈ, ਜਿਸ ਵਿਚ 34 ਕਮਰੇ ਹਨ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੂਹ ਵਿਚ ਕਾਨਫਰੰਸ ਹਾਲ ਦੀ ਕਮੀ ਨੂੰ ਪੂਰਾ ਕਰਨ ਲਈ ਇਥੇ 100 ਕੁਰਸੀਆਂ ਵਾਲੇ ਕਾਨਫਰੰਸ ਹਾਲ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਸਰਗਰਮੀਆਂ ਵਿਚ ਤੇਜ਼ੀ ਲਿਆਉਣ ਲਈ ਵੱਖ-ਵੱਖ ਉਪ-ਦਫ਼ਤਰਾਂ ਅਤੇ ਸਿੱਖ ਮਿਸ਼ਨਾਂ ਦੇ ਦਫ਼ਤਰਾਂ ਨੂੰ ਵੀ ਨਵੀਆਂ ਸੋਧਾਂ ਤੇ ਸੇਧਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਭਾਈ ਲੌਂਗੋਵਾਲ ਨੇ ਕਾਰਸੇਵਾ ਵਾਲੇ ਬਾਬਾ ਸੁਬੇਗ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਸਮੇਤ ਹੋਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ, ਸੱਜਣ ਸਿੰਘ ਬੱਜੂਮਾਨ, ਗੁਰਮੀਤ ਸਿੰਘ ਬੂਹ, ਮੈਂਬਰ ਭਾਈ ਰਾਮ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਜਰਨੈਲ ਸਿੰਘ ਕਰਤਾਰਪੁਰ, ਮਲਕੀਤ ਸਿੰਘ ਚੰਗਾਲ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਅਵਤਾਰ ਸਿੰਘ ਵਣਵਾਲਾ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਬੱਪੀਆਣਾ, ਤੇਜਿੰਦਰਪਾਲ ਸਿੰਘ ਢਿੱਲੋਂ, ਰਾਮਪਾਲ ਸਿੰਘ ਬਹਿਣੀਵਾਲ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਸੁਖਦੇਵ ਸਿੰਘ ਬਾਠ, ਰਤਨ ਸਿੰਘ ਜਫਰਵਾਲ, ਸਕੱਤਰ ਅਵਤਾਰ ਸਿੰਘ ਸੈਂਪਲਾ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਦਿਲਜੀਤ ਸਿੰਘ ਬੇਦੀ, ਬਿਜੈ ਸਿੰਘ, ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਹਾਇਕ ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਨਿਸ਼ਾਨ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ ਪ੍ਰਚਾਰ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply