ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ `ਚ ਕੀਤੀ ਵੱਡੀ ਕਟੌਤੀ ਦੀ ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅਧਿਆਪਕਾਂ ਦੇ ਚੱਲ ਰਹੇ ਇਸ ਸੰਘਰਸ਼ ਸਬੰਧੀ ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ।
ਉਹਨਾਂ ਕਿਹਾ ਕਿ ਅਧਿਆਪਕ ਵਰਗ ਨੂੰ ਜੋ ਮਿਹਨਤਾਨਾ ਪਹਿਲਾਂ ਤੋਂ ਮਿਲਦਾ ਆ ਰਿਹਾ ਸੀ।ਲਗਾਤਾਰ ਵੱਧਦੀ ਮਹਿੰਗਾਈ ਦੇ ਮੱਦੇਨਜ਼ਰ ਉਸ ਵਿੱਚ ਇਜ਼ਾਫ਼ਾ ਤਾਂ ਕੀ ਕਰਨਾ ਸੀ, ਸਗੋਂ ਪਹਿਲਾਂ ਤੋਂ ਹੀ ਮਿਲ ਰਹੇ ਮਿਹਨਤਾਨੇ ਵਿੱਚ 65 ਫ਼ੀਸਦੀ ਕਟੌਤੀ ਕਰਨ ਦਾ ਫ਼ਰਮਾਨ ਜਾਰੀ ਕਰ ਦਿੱਤਾ ਹੈ।ਵਿਧਾਇਕ ਮਾਨਸ਼ਾਹੀਆ ਨੇ ਅਧਿਆਪਕਾਂ ਦੇ ਇਸ ਚੱਲ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਕਟੌਤੀ ਦਾ ਫ਼ੈਸਲਾ ਤੁਰੰਤ ਵਾਪਿਸ ਲੈ ਕੇ ਅਧਿਆਪਕਾਂ ਨੂੰ ਉਹਨਾਂ ਦਾ ਬਣਦਾ ਹੱਕ ਦਿੱਤਾ ਜਾਵੇ ਅਤੇ ਤੁਰੰਤ ਪੱਕੇ ਕੀਤਾ ਜਾਵੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media