Sunday, March 15, 2026

ਜਿਲ੍ਹਾ ਮਾਨਸਾ `ਚ ਸਰਕਾਰੀ ਤੇ ਗੈਰ ਸਰਕਾਰੀ ਇਮਾਰਤਾਂ/ ਥਾਵਾਂ `ਤੇ ਅਸ਼ਲੀਲ ਪੋਸਟਰ ਲਗਾਉਣ `ਤੇ ਰੋਕ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗੈਰ ਸਰਕਾਰੀ ਇਮਾਰਤਾਂ, ਥਾਵਾਂ `ਤੇ ਅਸ਼ਲੀਲ ਪੋਸਟਰ ਲਗਾਉਣ `ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਮਾਨਸਾ ਜਿਲ੍ਹੇ ਵਿਚ ਸਰਾਕਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ `ਤੇ ਅਕਸਰ ਆਮ ਤੌਰ `ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ।ਇਨ੍ਹਾਂ ਨਾਲ ਆਮ ਲੋਕਾਂ ਤੋਂ ਇਲਾਵਾ ਪੜਣ ਵਾਲੇ ਲੜਕੇ ਤੇ ਲੜਕੀਆਂ ਦੇ ਆਚਰਣ `ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਇਸ ਮਾੜੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜਰੂਰੀ ਹੈ ਅਤੇ ਇਸ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਉਪਰੋਕਤ ਹੁਕਮ 30 ਨਵੰਬਰ 2018 ਤੱਕ ਲਾਗੂ ਰਹਿਣਗੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply