
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ) -ਸਿੱਖਾਂ ਦੀ 112 ਸਾਲ ਪੁਰਾਤਨ ਸੰਸਥਾ ਚੀਫ ਖਾਲਸਾ ਦੀਵਾਨ ਨੇ ਸੇਵਾ ਅਤੇ ਸਿੱਖਿਆ ਦੇ ਖੇਤਰ ਵਿਚ ਅਮੁੱਲ ਯੋਗਦਾਨ ਪਾਇਆ ਹੈ।ਸਿੱਖਾਂ ਦੇ ਹਿਤਾਂ ਦੀ ਰਾਖੀ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਹਮੇਸ਼ਾ ਅੱਗੇ ਰਹਿਣ ਵਾਲੀ ਇਸ ਸੰਸਥਾ ਵਲੋਂ 50 ਸਕੂਲ ਕਾਲਜ ਚਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਬਹੁਤ ਸਾਰੇ ਫ੍ਰੀ ਅਤੇ ਚੈਰੀਟੇਬਲ ਸੰਸਥਾਵਾਂ, ਹਸਪਤਾਲ, ਸੈਂਟਰਲ ਖਾਲਸਾ ਯਤੀਮਖਾਨਾ, ਲਾਇਬ੍ਰੇਰੀਆਂ ਅਤੇ ਟ੍ਰੇਨਿੰਗ ਸੈਂਟਰਜ਼ ਦੀਵਾਨ ਦਾ ਮਾਣ ਵਧਾ ਰਹੇ ਹਨ।ਤਖਤ ਸੀ੍ਰ ਹਜ਼ੂਰ ਸਾਹਿਬ ਸਚਖੰਡ ਬੋਰਡ, ਨਾਂਦੇੜ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ ਇਕ ਕਰਨ ਦੇ ਸੰਬੰਧ ਵਿਚ ਪ੍ਰਧਾਨ, ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਚਰਨਜੀਤ ਸਿੰਘ ਚੱਢਾ ਨੇ ਦੱਸਿਆ ਕਿ ਤਖਤ ਸੀ੍ਰ ਹਜ਼ੂਰ ਸਾਹਿਬ ਸਚਖੰਡ ਬੋਰਡ ਵਿਚ 3 ਮੈਂਬਰ ਸ਼੍ਰੌਮਣੀ ਕਮੇਟੀ ਦੇ ਸ਼ਾਮਿਲ ਸਨ ਜਦ ਕਿ ਇਕ ਮੈਂਬਰ ਰਘੂਜੀਤ ਸਿੰਘ ਵਿਰਕ ਬੋਰਡ ਵਿਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਨੁਮਾਇੰਦਗੀ ਵਜੋਂ ਨਾਮਜ਼ਦ ਸੀ। ਮਗਰ ਤਖਤ ਸਚਖੰਡ ਸੀ੍ਰ ਹਜ਼ੂਰ ਸਾਹਿਬ ਬੋਰਡ ਵਲੋਂ ਉਨ੍ਹਾਂ ਨੂੰ ਵੀ ਸ਼੍ਰੌਮਣੀ ਕਮੇਟੀ ਦਾ ਮੈਂਬਰ ਸਮਝਦਿਆਂ ਸ਼ਘਫਛ ਨੁਮਾਇੰਦਿਆਂ ਦੀ ਗਿਣਤੀ ਘਟਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਵਿਚ ਮੁੰਬਈ ਵਿਖੇ ਵੀ ਚੀਫ ਖਾਲਸਾ ਦੀਵਾਨ ਵਲੋਂ ਸੀ੍ਰ ਗੁਰੂ ਹਰਿਕ੍ਰਿਸ਼ਨ ਭਵਨ ਸਥਾਪਿਤ ਕੀਤਾ ਗਿਆ ਹੈ। ਜਿਸ ਰਾਹੀਂ ਬੱਚਿਆਂ ਬਜ਼ੁਰਗਾਂ ਨੂੰ ਸਿੱਖੀ ਵਿਰਸੇ ਨਾਲ ਜੋੜਦਿਆਂ ਧਾਰਮਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ। ਚੀਫ ਖਾਲਸਾ ਦੀਵਾਨ ਲੋਕਲ ਕਮੇਟੀ, ਮੁੰਬਈ ਮਹਾਰਾਸ਼ਟਰ ਵਿਚ ਸਿੱਖੀ ਪ੍ਰਚਾਰ ਪ੍ਰਸਾਰ ਨੂੰ ਪ੍ਰਚੰਡ ਕਰਦਿਆਂ ਮਹਾਰਾਸ਼ਟਰ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਚੀਫ ਖਾਲਸਾ ਦੀਵਾਨ ਦੀ ਧਾਰਮਿਕ ਸਿੱਖਿਅਕ ਅਤੇ ਸਮਾਜਿਕ ਖੇਤਰ ਵਿਚ ਬੇਹਤਰੀਨ ਕਾਰਗੁਜ਼ਾਰੀ ਨੂੰ ਵੇਖਦਿਆਂ ਤਖਤ ਸ੍ਰੀ ਪਟਨਾ ਸਾਹਿਬ ਬੋਰਡ ਦੀ ਤਰਾਂ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਵਿਚ ਵੀ ਚੀਫ ਖਾਲਸਾ ਦੀਵਾਨ ਦੇ ਨੁਮਾਇੰਦੇ ਨੂੰ ਇਕ ਸੀਟ ਅਲਾਟ ਕੀਤੀ ਜਾਣੀ ਚਾਹੀਦੀ ਹੈ।
Punjab Post Daily Online Newspaper & Print Media