ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ
ਕਾਲਜ ਸੀਨੀਅਰ ਸੈਕੰਡਰੀ ਸਕੂਲ ‘125ਵਾਂ ਸਥਾਪਨਾ ਦਿਵਸ’ 22 ਅਕਤੂਬਰ ਦਿਨ ਸੋਮਵਾਰ ਨੂੰ ਮਨਾਏਗਾ।ਸਕੂਲ ਵੱਲੋਂ ਧਾਰਮਿਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਦੌਰਾਨ ਸਕੂਲ ਦੇ ਸਵਾ ਸੌ ਸਾਲ ਪੂਰੇ ਹੋਣ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਖ਼ਾਲਸਾ ਸਕੂਲ ਮੈਨੇਜ਼ਮੈਂਟ ਦੀ ਪਲੇਠੀ ਵਿੱਦਿਅਕ ਸੰਸਥਾ ਹੈ ਜੋ 22 ਅਕਤੂਬਰ 1893 ਈ. ਨੂੰ ਮਿਡਲ ਸਕੂਲ ਦੇ ਤੌਰ ’ਤੇ ਸਥਾਪਿਤ ਹੋਈ ਸੀ।ਇਸ ਦਾ 125 ਸਾਲਾ ਇਤਿਹਾਸ ਬਹੁਤ ਹੀ ਫ਼ਖਰਯੋਗ ਹੈ।ਉਨ੍ਹਾਂ ਕਿਹਾ ਕਿ ਇੱਥੋਂ ਵਿੱਦਿਅਕ ਖੇਤਰ ਦੇ ਨਾਲ-ਨਾਲ ਨਾਮਵਰ ਖਿਡਾਰੀ, ਵਿੱਦਿਅਕ ਮਾਹਰ ਦੇਸ਼-ਵਿਦੇਸ਼ ’ਚ ਸੰਸਥਾ ਦਾ ਨਾਮ ਰੌਸ਼ਨਾ ਰਹੇ ਹਨ।
ਇਸ ਮੌਕੇ ਪ੍ਰਿੰਸੀਪਲ ਡਾ. ਗੋਗੋਆਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ਪੰਥ ਪ੍ਰਸਿੱਧ ਰਾਗੀ ਭਾਈ ਮਨਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਦੇ ਜਥੇ ਵੱਲੋਂ ਮਨੋਹਰ ਕੀਰਤਨ ਸਰਵਣ ਕਰਵਾਇਆ ਜਾਵੇਗਾ ਅਤੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕਰਨਗੇ।ਉਨ੍ਹਾਂ ਇਸ ਸੰਸਥਾ ’ਚ ਵਿੱਦਿਆ ਪ੍ਰਾਪਤ ਕਰ ਚੁੱਕੇ ਦੇਸ਼-ਵਿਦੇਸ ਵੱਸਦੇ ਸਮੂਹ ਪੁਰਾਤਨ ਵਿਦਿਆਰਥੀਆਂ ਅਤੇ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਮਾਗਮ ’ਚ ਪਹੁੰਚਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੀ ਸ਼ਬਦ ਕੀਰਤਨ ਕੀਤਾ ਜਾਵੇਗਾ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media