ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਚਲ ਰਹੇ ਲਾਈਫ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਲਾਈ
ਸੈਂਟਰ ’ਚ ਮੁਫਤ ਸਿਲਾਈ ਕਢਾਈ, ਕੁਕਿੰਗ ਕੋਰਸ, ਆਚਾਰ, ਮੁਰੱਬੇ, ਸਰਫ, ਫਰਨਾਇਲ ਬਣਾਉਣ ਸਬੰਧੀ 25 ਅਕਤੂਬਰ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ।ਇਹ ਜਾਣਕਾਰੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਅੱਜ ਇੱਥੇ ਦਿੰਦਿਆ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਦੇ ਮਕਸਦ ਤਹਿਤ ਉਕਤ ਕੋਰਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਉਕਤ ਕੋਰਸਾਂ ਲਈ ਉਮਰ ਦੀ ਕੋਈ ਸੀਮਾ ਨਹੀਂ।ਕੋਈ ਵੀ ਲੜਕੀ, ਘਰੇਲੂ ਔਰਤ ਸੈਂਟਰ ’ਚ ਦਾਖਲਾ ਲੈ ਕੇ ਅੱਜ ਦੇ ਮਹਿੰਗਾਈ ਦੇ ਦੌਰ ’ਚੋਂ ਹੁਨਰਮੰਦ ਕਿੱਤਾ ਮੁੱਖੀ ਕੋਰਸ ਕਰਕੇ ਆਪਣੀ ਆਮਦਨ ’ਚ ਵਾਧਾ ਕਰਕੇ ਆਪਣੇ ਘਰ ਦਾ ਗੁਜ਼ਾਰਾ ਵਧੀਆ ਤਰੀਕੇ ਨਾਲ ਕਰ ਸਕਦੀ ਹੈ।ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਪਹਿਲ ਦੇ ਆਧਾਰ ’ਤੇ ਸੀਟ ਮਿਲੇਗੀ ਅਤੇ ਕੋਰਸ ਉਪਰੰਤ ਕਾਲਜ ਵਲੋਂ ਸਰਟੀਫਿਕੇਟ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਕਾਲਜ ਦੇ ਲਾਇਬ੍ਰੇਰੀ ਸਟਾਫ਼ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਕਾਲਜ ਵੱਲੋਂ ਇਹ ਪ੍ਰੋਗਰਾਮ ਸਮਾਜ ਸੇਵਾ ਦੇ ਨਜ਼ਰੀਏ ਤੋਂ ਸਕਿੱਲ ਡਿਵਲਮੈਂਟ ਪ੍ਰੋਗਰਾਮ ਤਹਿਤ ਕਰਵਾਇਆ ਜਾ ਰਿਹਾ ਹੈ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media