ਲੌਂਗੋਵਾਲ ਸਮੇਤ ਅਧਿਕਾਰੀਆਂ ਨੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਾ ਜਦੋਂ ਅੱਜ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ।ਉਹ ਕੈਂਸਰ ਦੀ ਨਾ-ਮੁਰਾਦ ਬਿਮਾਰੀ ਤੋਂ ਪੀੜ੍ਹਤ ਸਨ ਅਤੇ ਪਿਛਲੇ ਕੁੱਝ ਮਹੀਨਿਆਂ ਤੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ।ਹਰਭਜਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਤਿੰਦਰ ਸਿੰਘ ਲਾਲੀ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਬਿਜੈ ਸਿੰਘ, ਕੇਵਲ ਸਿੰਘ ਗਿੱਲ, ਦਰਸ਼ਨ ਸਿੰਘ ਪੀ.ਏ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ ਤੇ ਸਿਮਰਜੀਤ ਸਿੰਘ ਕੰਗ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਹਰਭਜਨ ਸਿੰਘ ਵਕਤਾ ਮੀਡੀਆ ਇੰਚਾਰਜ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਮਲਕੀਤ ਸਿੰਘ ਕਲੇਰ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਜਤਿੰਦਰ ਸਿੰਘ ਲਾਲੀ ਨਾਲ ਦੁੱਖ ਸਾਂਝਾ ਕੀਤਾ ਹੈ।ਹਰਭਜਨ ਸਿੰਘ ਦਾ ਅੰਤਮ ਸੰਸਕਾਰ 19 ਅਕਤੂਬਰ ਨੂੰ ਚਾਟੀਵਿੰਡ ਸ਼ਮਸ਼ਾਨਘਾਟ ਵਿਖੇ ਹੋਵੇਗਾ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media