Sunday, July 26, 2026

ਸਵੀਪ ਮੁਹਿੰਮ ਤਹਿਤ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਲਗਾਇਆ ਗਿਆ ਕੈਂਪ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਚੋਣਕਾਰ ਰਜਿਸਟਰੇਸ਼ਨ ਅਫਸਰ ਵਿਧਾਨ ਸਭਾ ਚੋਣ ਹਲਕਾ 015 ਅੰਮਿਤਸਰ ਉਤਰੀ-ਕਮ-PPN1810201808ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟਰਾਂ ਵਜੋਂ ਰਜਿਸਟਰ ਕਰਨ ਲਈ ਸਵੀਮ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ।
     ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਨੇ ਦੱਸਿਆ ਕਿ ਵੋਟਰਾਂ ਨੂੰ ਵੱਧ ਤੋਂ ਵੱਧ ਰਜਿਸਟਰ ਕਰਨ ਲਈ ਹਲਕੇ ਵਿੰਚ ਪੈਂਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਸਵੀਮ ਮੁਹਿੰਮ ਤਹਿਤ ਕੈਂਪ ਲਗਾਏ ਜਾ ਰਹੇ ਹਨ ਅਤੇ ਵੋਟਰ ਵਜੋਂ ਰਜਿਸਟਰ ਕਰਨ ਲਈ ਫਾਰਮ ਨੰ: 6 ਭਰੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਸਮੇਂ ਵੋਟਰ ਸੂਚੀ ਵਿੱਚ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਜਿਸ ਕਿਸੇ ਨਵ ਯੁਵਕ ਦੀ ਉਮਰ 1 ਜਨਵਰੀ, 2019 ਤੱਕ 18 ਸਾਲ ਜਾਂ ਇਸ ਤੋਂ ਉਪਰ ਹੈ, ਪਰ ਅਜੇ ਤੱਕ ਉਸ ਦੀ ਵੋਟ ਨਹੀਂ ਬਣੀ ਉਹ ਆਪਣੀ ਵੋਟ ਫਾਰਮ ਭਰ ਕੇ ਸਬੰਧਤ ਬੀ.ਐਲ.ਓ ਨੂੰ ਜਮਾਂ ਕਰਵਾ ਸਕਦਾ ਹੈ ਜਾਂ ਚੋਣਕਾਰ ਰਜਿਸਟਰੇਸ਼ਨ ਅਫਸਰ ਵਿਖੇ ਵੀ ਜਮਾਂ ਕਰਵਾ ਸਕਦਾ ਹੈ।
     ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵੱਧ ਤੋਂ ਵੱਧ 18-19 ਸਾਲ ਦੇ ਨਵ ਯੁਵਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨਾ ਹੈ ਤਾਂ ਜੋ ਕੋਈ ਵੀ ਵਿਅਕਤੀ ਵੋਟਰ ਬਣਨ ਤੋ ਵਾਂਝਾ ਨਾ ਰਹਿ ਸਕੇ।ਉਨ੍ਹਾਂ ਦੱਸਿਆ ਕਿ ਹਲਕੇ ਨਾਲ ਸਬੰਧਤ ਸਾਰੇ ਸੁਪਰਵਾਈਜਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਕੰਮ ਕਰ ਰਹੇ ਬੀ.ਐਲ.ਓ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply